21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਭਗਤ ਨਾਮਦੇਵ ਸਭਾ ਹਰੀਕੇ ਪੱਤਣ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਆਗਮਨ ਪੁਰਬ ਮਨਾਇਆ

ਹਰੀਕੇ ਪੱਤਣ, 20 ਨਵੰਬਰ (ਸੰਜੀਵ ਕੁੰਦਰਾ)-ਭਗਤ ਨਾਮਦੇਵ ਸਭਾ ਹਰੀਕੇ ਪੱਤਣ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਆਗਮਨ ਪੁਰਬ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ।

ਅਜੀਤ ਡੈਸਕ 21-11-2026
ਹਰੀਕੇ ਪੱਤਣ, 20 ਨਵੰਬਰ (ਸੰਜੀਵ ਕੁੰਦਰਾ)-ਭਗਤ ਨਾਮਦੇਵ ਸਭਾ ਹਰੀਕੇ ਪੱਤਣ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਆਗਮਨ ਪੁਰਬ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ । ਇਸ ਮੌਕੇ ਹਲਕਾ ਪੱਟੀ ਆਮ ਆਦਮੀ ਪਾਰਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਜੱਸਾ ਪੱਟੀ ਨੇ ਕਿਹਾ ਕਿ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੀ ਪਾਵਨ ਬਾਣੀ ਅਤੇ ਉਨ੍ਹਾਂ ਵਲੋਂ ਦਿੱਤਾ ਬਰਾਬਰਤਾ, ਪ੍ਰੇਮ, ਭਗਤੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਸਾਨੂੰ ਹਮੇਸ਼ਾ ਸੱਚਾਈ ਅਤੇ ਨੇਕੀ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਆਓ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਂਦੇ ਹੋਏ ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਨੂੰ ਹੋਰ ਮਜ਼ਬੂਤ ਕਰੀਏ।ਇਸ ਮੌਕੇ ਭਗਤ ਨਾਮਦੇਵ ਸਭਾ ਵਲੋਂ ਜੱਸਾ ਪੱਟੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਸਮਾਗਮ ਦੌਰਾਨ ਸਰਪੰਚ ਇਕਬਾਲ ਸਿੰਘ ਹਰੀਕੇ , ਬਲਬੀਰ ਸਿੰਘ ਵਿਜੀਲੈਂਸ ਵਾਲੇ, ਨਿਸ਼ਾਨ ਸਿੰਘ ਬੁੱਟਰ, ਭੁਪਿੰਦਰ ਸਿੰਘ ਕੱਪੜੇ ਵਾਲੇ, ਅੰਗਰੇਜ਼ ਸਿੰਘ, ਗੁਰਜੰਟ ਸਿੰਘ ਨੇ ਵੀ ਵਿਸ਼ੇਸ਼ ਤੌਰ ਹਾਜ਼ਰੀ ਭਰੀ । ਇਸ ਮੌਕੇ ਗੁਰਬਚਨ ਸਿੰਘ, ਰਣਜੀਤ ਸਿੰਘ ਬਿੱਟੂ ,ਸਵਰਨ ਸਿੰਘ ਹੱਲਣ ,ਲਖਬੀਰ ਸਿੰਘ ਲਾਡਾ, ਸੋਨੂੰ ਸੱਪਲ, ਸੁਰਿੰਦਰ ਸਿੰਘ ਸ਼ਿੰਦਾ, ਬਲਕਾਰ ਸਿੰਘ, ਡਾ. ਹੈਪੀ, ਮਾਸਟਰ ਇਕਬਾਲ ਸਿੰਘ, ਗੁਰਮੀਤ ਸਿੰਘ ਕਾਕਾ ਅਤੇ ਮਾਸਟਰ ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ - ਹਰਜੀਤ ਸਿ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਅਤੇ ਮਹਾਰਾਣੀ ਜਿੰਦ ਕੌਰ ਟਰੱਸਟ ਵਲੋਂ ਧਾਰਮਿਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।