20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

22, 23 ਤੇ 24 ਨਵੰਬਰ ਨੂੰ ਚੱਲੇਗਾ ਪਲਸ ਪੋਲੀਓ ਰਾਊਂਡ

ਤਰਨ ਤਾਰਨ, 20 ਨਵੰਬਰ (ਇਕਬਾਲ ਸਿੰਘ ਸੋਢੀ)-ਪਲਸ ਪੋਲੀਓ ਮੁਹਿੰਮ ਸੰਬੰਧੀ ਜਿਲ੍ਹਾ ਪੱਧਰੀ ਮੀਟਿੰਗ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਕੀਤੀ ਗਈ। ਇਸ ਵਿਚ ਪਲਸ ਮੁਹਿੰਮ ਦੇ ਨੋਡਲ ਅਫ਼ਸਰ, ਐਲ.

ਪਲਸ ਪੋਲੀਓ ਰਾਊਂਡ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਸੰਦੀਪ ਧਵਨ। ਤਸਵੀਰਾਂ: ਲਵਲੀ 21-11-2026
ਤਰਨ ਤਾਰਨ, 20 ਨਵੰਬਰ (ਇਕਬਾਲ ਸਿੰਘ ਸੋਢੀ)-ਪਲਸ ਪੋਲੀਓ ਮੁਹਿੰਮ ਸੰਬੰਧੀ ਜਿਲ੍ਹਾ ਪੱਧਰੀ ਮੀਟਿੰਗ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਕੀਤੀ ਗਈ। ਇਸ ਵਿਚ ਪਲਸ ਮੁਹਿੰਮ ਦੇ ਨੋਡਲ ਅਫ਼ਸਰ, ਐਲ.ਐਚ.ਵੀ.ਅਤੇ ਬੀ.ਈ.ਈ. ਵੱਲੋ ਭਾਗ ਲਿਆ ਗਿਆ। ਇਸ ਦੌਰਾਨ ਸਿਵਲ ਸਰਜਨ ਡਾ. ਸੰਦੀਪ ਧਵਨ ਵਲੋਂ ਪਲਸ ਪੋਲੀਓ ਰਾਊਡ, ਜੋ ਕਿ 22, 23 ਅਤੇ 24 ਨਵੰਬਰ 2026 ਨੂੰ ਹੈ, ਦੀ ਸਫਲਤਾ ਲਈ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ। ਉਨ੍ਹਾਂ ਸਿਹਤ ਵਿਭਾਗ ਦੇ ਮੈਬਰਾਂ ਨੂੰ ਪਲਸ ਪੋਲੀਓ ਮੁਹਿੰਮ ਸਬੰਧੀ ਲੋਕਾ ਨੂੰ ਜਾਗਰੂਕ ਕਰਨ ਲਈ ਗੂਰਦੁਆਰਿਆ ਅਤੇ ਪਿੰਡਾਂ ਵਿੱਚ ਅਨਾਊਸਮੈਟ ਕਰਨ ਵਾਸਤੇ ਕਿਹਾ ਗਿਆ। ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਮਾਈਕ੍ਰੋਪਲਾਨ ਸਮੀਖਿਆ ਕੀਤੀ ਗਈ ਅਤੇ ਬਲਾਕ ਵਾਈਜ਼ ਬੂਥਾਂ ਅਤੇ ਮੈਨ ਪਾਵਰ ਨੂੰ ਰੀਵਿਊ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਬੂਥਾਂ ’ਤੇ ਅਤੇ ਅਗਲੇ ਦੋ ਦਿਨ ਘਰ ਤੋ ਘਰ ਜਾ ਕੇ ਦਵਾਈ ਪਿਲਾਈ ਜਾਵੇ। ਮੋਬਾਈਲ ਟੀਮਾਂ ਵਲੋਂ ਹਾਈ ਰਿਸਕ ਏਰੀਏ ਵਿਚ ਪੋਲੀਓ ਰੋਕੂ ਬੂੰਦਾਂ ਪਿਲਾਏ ਜਾਣ ਅਤੇ ਟਰਾਂਜਿਸਟ ਬੂਥਾਂ ਨੂੰ ਹਾਈਲਾਈਟ ਕੀਤਾ ਜਾਵੇ। ਸਾਰੇ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ-ਆਪਣੇ ਬਲਾਕ ਵਿਚ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸੀਨੀਅਰ ਮੈਡੀਕਲ ਅਫ਼ਸਰ, ਨੋਡਲ ਅਫ਼ਸਰ ਅਤੇ ਸੁਪਰਵਾਈਜ਼ਰ ਟੀਮਾਂ ਵਲੋਂ ਸਾਰੇ ੲਰੀਏ ਦੀ ਚੈਕਿੰਗ ਕੀਤੀ ਜਾਵੇ, ਤਾ ਜੋ ਕੋਈ ਵੀ ਬੱਚਾ ਬੂੰਦਾਂ ਤੋਂ ਵਾਝਾ ਨਾ ਰਹੇ।
ਪਿਛਲੀ ਖ਼ਬਰ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਸ਼ਿਪਸ ਇੰਸਟੀਚਿਊਟ ਰਾਣੀਵਲਾਹ ਦੀਆਂ ਤਿੰਨ ਰੋਜ਼ਾ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।