22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡਿਪਟੀ ਕਮਿਸ਼ਨਰ ਵਲੋਂ ਐੱਸ.ਡੀ.ਐੱਮ. ਕੰਪਲੈਕਸ ਤਰਨ ਤਾਰਨ ਦਾ ਦੌਰਾ ਵੱਖ-ਵੱਖ ਦਫ਼ਤਰਾਂ ਅਤੇ ਸੇਵਾ ਕੇਂਦਰ ਦੇ ਕੰਮ ਦਾ ਕੀਤਾ ਨਿਰੀਖਣ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)–ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਵਲੋਂ ਬੀਤੇ ਦਿਨ ਐੱਸ.

ਅਜੀਤ ਡੈਸਕ 22-11-2026
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)–ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਵਲੋਂ ਬੀਤੇ ਦਿਨ ਐੱਸ.ਡੀ.ਐੱਮ ਕੰਪਲੈਕਸ ਤਰਨ ਤਾਰਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਐੱਸ.ਡੀ.ਐੱਮ ਤਰਨ ਤਾਰਨ ਅਮਨਪ੍ਰੀਤ ਸਿੰਘ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੇਵਾ ਕੇਂਦਰ ਦਾ ਜਾਇਜ਼ਾ ਲਿਆ ਅਤੇ ਉਥੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਐੱਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ ਅਤੇ ਰੈੱਡ ਕਰਾਸ ਦਫ਼ਤਰ ਦੇ ਕੰਮਕਾਜ ਦਾ ਨਿਰੀਖਣ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਦਫ਼ਤਰਾਂ ਵਿਚ ਕੰਮ ਕਰਵਾਉਣ ਆਏ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਤਰਨ ਤਾਰਨ ਵਾਸੀਆਂ ਦਫ਼ਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜੇ ਖਡੂਰ ਸਾਹਿਬ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਅਗਲੀ ਖ਼ਬਰ ਵਾਲੀਬਾਲ ਖਿਡਾਰੀ ਸੁਖਮੀਤ ਸਿੰਘ ਸਿੱਧੂ ਨੂੰ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।