22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਯਾਦਗਾਰੀ ਹੋ ਨਿੱਬੜੇ ਖਡੂਰ ਸਾਹਿਬ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ

ਖਡੂਰ ਸਾਹਿਬ, 21 ਨਵੰਬਰ (ਰਸ਼ਪਾਲ ਸਿੰਘ ਕੁਲਾਰ)–ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਸਮੂਹ ਸੈਂਟਰ ਹੈੱਡ ਟੀਚਰਾਂ, ਸਕੂਲ ਮੁਖੀਆਂ ਤੇ ਸਮੁੱਚੇ ਸਟਾਫ ਦੀ ਵਿਦਿਆਰਥੀਆਂ ਨੂੰ ਕਰਵਾਈ ਗਈ ਮਿਹਨਤ ਅੱਜ ਉਸ ਵੇਲੇ ਦੇਖਣ ਨੂੰ ਮਿਲੀ, ਜਦੋਂ ਬਲਾਕ ਖਡੂਰ ਸਾਹਿਬ ਦੇ ਵਿੱਦਿਅਕ ਮੁਕਾਬਲੇ ਕਲੱਸਟਰ ਕੰਗ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਕੱਲ੍ਹਾ ਦੇ ਵਿਹੜੇ ਵਿਚ ਯਾਦਗਾਰੀ ਹੋ ਨਿੱਬੜੇ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਦੋ ਵਰਗਾਂ ਵਿਚ ਹਿੱਸਾ ਲਿਆ।

ਅਜੀਤ ਡੈਸਕ 22-11-2026
ਖਡੂਰ ਸਾਹਿਬ, 21 ਨਵੰਬਰ (ਰਸ਼ਪਾਲ ਸਿੰਘ ਕੁਲਾਰ)–ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਸਮੂਹ ਸੈਂਟਰ ਹੈੱਡ ਟੀਚਰਾਂ, ਸਕੂਲ ਮੁਖੀਆਂ ਤੇ ਸਮੁੱਚੇ ਸਟਾਫ ਦੀ ਵਿਦਿਆਰਥੀਆਂ ਨੂੰ ਕਰਵਾਈ ਗਈ ਮਿਹਨਤ ਅੱਜ ਉਸ ਵੇਲੇ ਦੇਖਣ ਨੂੰ ਮਿਲੀ, ਜਦੋਂ ਬਲਾਕ ਖਡੂਰ ਸਾਹਿਬ ਦੇ ਵਿੱਦਿਅਕ ਮੁਕਾਬਲੇ ਕਲੱਸਟਰ ਕੰਗ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਕੱਲ੍ਹਾ ਦੇ ਵਿਹੜੇ ਵਿਚ ਯਾਦਗਾਰੀ ਹੋ ਨਿੱਬੜੇ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਦੋ ਵਰਗਾਂ ਵਿਚ ਹਿੱਸਾ ਲਿਆ। ਇਨ੍ਹਾਂ ਵਿਚ ਬਾਲ ਗੀਤ, ਲੋਕ ਗੀਤ, ਸੁੰਦਰ ਲਿਖਾਈ ਪੰਜਾਬੀ, ਅੰਗਰੇਜ਼ੀ, ਹਿੰਦੀ, ਜੈੱਲ ਪੈਨ ਅਤੇ ਕਲਮ ਨਾਲ ਲਿਖਣ ਦੇ ਮੁਕਾਬਲੇ, ਚਿੱਤਰਕਲਾ ਮੁਕਾਬਲੇ, ਪਹਾੜੇ ਸੁਣਨ ਦੇ ਮੁਕਾਬਲੇ ਅਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਪੜ੍ਹਨ ਦੇ ਮੁਕਾਬਲਿਆਂ ਦੇ ਨਾਲ-ਨਾਲ ਪਿਕਚਰ ਕਨਵਰਸੇਸ਼ਨ ਅਤੇ ਭਾਸ਼ਣ ਦੇ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜਿਥੇ ਵਿਦਿਆਰਥੀਆਂ ਦਾ ਇਕ ਵੱਖਰਾ ਹੀ ਰੂਪ ਵੇਖਣ ਨੂੰ ਮਿਲਿਆ, ਉੱਥੇ ਅਧਿਆਪਕਾਂ ਦੀ ਮਿਹਨਤ ਨੂੰ ਬੂਰ ਪੈਂਦਾ ਨਜ਼ਰ ਆਇਆ। ਛੋਟੇ-ਛੋਟੇ ਵਿਦਿਆਰਥੀਆਂ ਨੇ ਆਪਣੀ ਮਿੱਠੀ ਆਵਾਜ਼ ਵਿਚ ਬਾਲ ਗੀਤ ਅਤੇ ਲੋਕ ਗੀਤ ਗਾ ਕੇ ਸਭ ਦਾ ਮਨ ਮੋਹ ਲਿਆ, ਜਦੋਂਕਿ ਸੁੰਦਰ ਲਿਖਾਈ ਅਤੇ ਚਿੱਤਰਕਲਾ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਹਾੜੇ, ਪੜ੍ਹਨ ਅਤੇ ਭਾਸ਼ਣ ਮੁਕਾਬਲਿਆਂ ਵਿਚ ਵੀ ਵਿਦਿਆਰਥੀਆਂ ਨੇ ਆਪਣੇ ਆਤਮ-ਵਿਸ਼ਵਾਸ਼ ਅਤੇ ਪ੍ਰਤਿਭਾ ਦਾ ਸਬੂਤ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਜਿੰਦਰ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੀ ਜਿੱਤ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਹੀ ਮਿਹਨਤ ਕਰਦੇ ਰਹਿਣ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਝਿਜਕ ਦੂਰ ਕਰਕੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ਼ ਪੈਦਾ ਕਰਦੇ ਹਨ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਸਹਾਇਕ ਹੁੰਦੇ ਹਨ। ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਦਿਲਬਾਗ ਸਿੰਘ ਨੇ ਡਿਪਟੀ ਡੀ.ਈ.ਓ ਰਜਿੰਦਰ ਕੌਰ ਨੂੰ ਜੀ ਆਇਆਂ ਆਖਦਿਆਂ ਬਲਾਕ ਦੇ ਜੇਤੂ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ ਅਤੇ ਜ਼ਿਲ੍ਹਾ ਪੱਧਰ ਉੱਤੇ ਹੋਣ ਵਾਲੇ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਅਖੀਰ ਵਿਚ ਸੈਂਟਰ ਹੈੱਡ ਟੀਚਰ ਸੁਖਵਿੰਦਰ ਸਿੰਘ ਧਾਮੀ ਨੇ ਆਏ ਹੋਏ ਸਮੂਹ ਪਤਵੰਤੇ ਸੱਜਣਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਕਾਰਗੁਜ਼ਾਰੀ ‘ਤੇ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੌਲ - ਬਿੱਲਾ ਸ਼ੇਰੋਂ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਐੱਸ.ਡੀ.ਐੱਮ. ਕੰਪਲੈਕਸ ਤਰਨ ਤਾਰਨ ਦਾ ਦੌਰਾ ਵੱਖ-ਵੱਖ ਦਫ਼ਤਰਾਂ ਅਤੇ ਸੇਵਾ ਕੇਂਦਰ ਦੇ ਕੰਮ ਦਾ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।