22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਢੋਟੀਆਂ ਵਿਖੇ ਸ਼ਰਧਾ ਨਾਲ ਮਨਾਇਆ

ਨੌਸ਼ਹਿਰਾ ਪੰਨੂੰਆ, 21 ਨਵੰਬਰ (ਦੀਪਕ ਮੈਣੀ)–ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਮੁੱਖ ਅਧਿਆਪਕਾ ਰਮਨਦੀਪ ਕੌਰ ਦੀ ਅਗਵਾਈ ਹੇਠ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 22-11-2026
ਨੌਸ਼ਹਿਰਾ ਪੰਨੂੰਆ, 21 ਨਵੰਬਰ (ਦੀਪਕ ਮੈਣੀ)–ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਮੁੱਖ ਅਧਿਆਪਕਾ ਰਮਨਦੀਪ ਕੌਰ ਦੀ ਅਗਵਾਈ ਹੇਠ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਸ਼ਰਧਾ ਨਾਲ ਗੁਰਬਾਣੀ ਸ਼ਬਦਾਂ ਦਾ ਗਾਇਨ ਕੀਤਾ ਅਤੇ ਕਵੀਸ਼ਰੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਨ੍ਹਾਂ ਪੇਸ਼ਕਾਰੀਆਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਨਿਮਰਤਾ ਅਤੇ ਸੱਚ ਦੇ ਮਾਰਗ ’ਤੇ ਚੱਲਣ ਦੇ ਸੰਦੇਸ਼ ਨਾਲ ਜੋੜਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਿੱਤੇ ਤਿੰਨ ਮਹਾਨ ਸਿਧਾਂਤਾਂ, ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ, ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਜੀਵਨ ਵਿਚ ਅਪਣਾਉਣ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਪਾਵਨ ਦਿਹਾੜੇ ਮੌਕੇ ਅਕੈਡਮੀ ਵਿਖੇ ਵਿੱਦਿਅਕ ਪ੍ਰਦਰਸ਼ਨੀ ਵੀ ਲਗਾਈ ਗਈ। ਵਿਦਿਆਰਥੀਆਂ ਨੇ ਆਪਣੇ ਮਾਡਲਾਂ ਅਤੇ ਚਾਰਟਾਂ ਬਾਰੇ ਦਰਸ਼ਕਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਆਤਮ-ਵਿਸ਼ਵਾਸ ਨਾਲ ਦਿੱਤੇ। ਇਸ ਗਤੀਵਿਧੀ ਨੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਟੀਮ ਵਰਕ, ਸੰਚਾਰ ਕਲਾ ਅਤੇ ਵਿਹਾਰਕ ਤਜਰਬਾ ਹਾਸਲ ਕਰਨ ਦਾ ਵਧੀਆ ਮੌਕਾ ਦਿੱਤਾ।
ਪਿਛਲੀ ਖ਼ਬਰ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਰਾਜ ਪੱਧਰੀ ਡਿਬੇਟ ਮੁਕਾਬਲੇ ਵਿਚ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।