22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 23 ਨੂੰ ਲੋਪੋਕੇ ਸਟੇਡੀਅਮ ਵਿਖੇ ਵਿਸ਼ਾਲ ‘ਮਹਾਂ ਰੈਲੀ’

ਚੋਗਾਵਾਂ, 21 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਜ਼ੋਨ, ਚੌਗਾਵਾਂ, ਰਾਮ ਤੀਰਥ, ਮੋਰਚਾਂ ਸਾਹਿਬ ਅਤੇ ਬਾਊਲੀ ਸਾਹਿਬ ਵੱਲੋਂ ਸਾਂਝੇ ਤੌਰ ’ਤੇ 23 ਨਵੰਬਰ ਦਿਨ ਸੋਮਵਾਰ ਨੂੰ ਲੋਪੋਕੇ ਸਟੇਡੀਅਮ ਵਿਖੇ ਇਕ ਵਿਸ਼ਾਲ ‘ਮਹਾਂ ਰੈਲੀ’ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ੋਨ ਪ੍ਰਧਾਨ ਲੋਪੋਕੇ ਗੁਰਲਾਲ ਸਿੰਘ ਕੱਕੜ ਨੇ ਦੱਸਿਆ ਕਿ ਇਸ ਮਹਾਂ ਰੈਲੀ ਵਿੱਚ ਸੂਬਾ ਆਗੂ ਸਰਵਨ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਸਮੇਤ ਜਥੇਬੰਦੀ ਦੇ ਹੋਰ ਕਈ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।

ਅਜੀਤ ਡੈਸਕ 22-11-2026
ਚੋਗਾਵਾਂ, 21 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਜ਼ੋਨ, ਚੌਗਾਵਾਂ, ਰਾਮ ਤੀਰਥ, ਮੋਰਚਾਂ ਸਾਹਿਬ ਅਤੇ ਬਾਊਲੀ ਸਾਹਿਬ ਵੱਲੋਂ ਸਾਂਝੇ ਤੌਰ ’ਤੇ 23 ਨਵੰਬਰ ਦਿਨ ਸੋਮਵਾਰ ਨੂੰ ਲੋਪੋਕੇ ਸਟੇਡੀਅਮ ਵਿਖੇ ਇਕ ਵਿਸ਼ਾਲ ‘ਮਹਾਂ ਰੈਲੀ’ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ੋਨ ਪ੍ਰਧਾਨ ਲੋਪੋਕੇ ਗੁਰਲਾਲ ਸਿੰਘ ਕੱਕੜ ਨੇ ਦੱਸਿਆ ਕਿ ਇਸ ਮਹਾਂ ਰੈਲੀ ਵਿੱਚ ਸੂਬਾ ਆਗੂ ਸਰਵਨ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਸਮੇਤ ਜਥੇਬੰਦੀ ਦੇ ਹੋਰ ਕਈ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵੱਡੇ ਇਕੱਠ ਦੌਰਾਨ ਆਉਣ ਵਾਲੀ 7 ਦਸੰਬਰ ਦੀ ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਅਤੇ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ। ਰੈਲੀ ਵਿਚ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ-ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ, ਖ਼ਰਾਬ ਹੋਈਆਂ ਫ਼ਸਲਾਂ ਦਾ ਢੁਕਵਾਂ ਮੁਆਵਜ਼ਾ, ਪਰਾਲੀ ਸਾੜਨ ਸਬੰਧੀ ਦਰਜ ਪੁਲਿਸ ਕੇਸ ਤੇ ‘ਰੈੱਡ ਐਂਟਰੀਆਂ’ ਰੱਦ ਕਰਨ ਅਤੇ ਸਮਾਰਟ ਮੀਟਰਾਂ ਦੇ ਵਿਰੋਧ ਸਮੇਤ ਹੋਰ ਭਖਦੀਆਂ ਕਿਸਾਨੀ-ਮਜ਼ਦੂਰ ਮੰਗਾਂ ’ਤੇ ਵੱਡੇ ਪੱਧਰ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਜ਼ੋਨ ਪ੍ਰਧਾਨ ਗੁਰਲਾਲ ਸਿੰਘ ਕੱਕੜ ਨੇ ਇਲਾਕੇ ਦੇ ਸਮੂਹ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਨੌਜਵਾਨਾਂ ਨੂੰ ਇਸ ਮਹਾਂ ਰੈਲੀ ਵਿਚ ਹੁੰਮ-ਹੁਮਾ ਕੇ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਆਗੂ ਬਾਜ ਸਿੰਘ ਸਾਰੰਗੜਾ, ਜ਼ਿਲ੍ਹਾ ਆਗੂ, ਲਖਵਿੰਦਰ ਸਿੰਘ ਡਾਲਾਠ, ਫਤਿਹ ਸਿੰਘ, ਸਕੱਤਰ ਸਾਹਿਬ ਸਿੰਘ ਕੱਕੜ, ਖਜਾਨਚੀ ਕੁਲਬੀਰ ਸਿੰਘ ਲੋਪੋਕੇ, ਗੁਰਵਿੰਦਰ ਸਿੰਘ ਲੋਪੋਕੇ, ਪ੍ਰੈਸ ਸਕੱਤਰ ਸੁਖਜਿੰਦਰ ਸਿੰਘ ਲੋਪੋਕੇ, ਗੁਰਪ੍ਰਤਾਪ ਸਿੰਘ ਕੱਕੜ, ਪ੍ਰਭਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਤਾ ਨੰਗਲ ਸਕੂਲ ਵਿਖੇ ਆਊਟਰੀਚ ਗਤੀਵਿਧੀ ਤਹਿਤ ਕਰੀਅਰ ਕੌਂਸਲਿੰਗ ਬਾਰੇ ਸੈਮੀਨਾਰ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਡਰੈੱਸ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।