ਹੱਕ ਮੰਗਦੇ ਬੇਰੁਜ਼ਗਾਰ ਲਾਈਨਮੈਨਾਂ ਨੂੰ ਗ੍ਰਿਫ਼ਤਾਰ ਕਰਕੇ ਅਵਾਜ਼ ਨਹੀਂ ਦੱਬੀ ਜਾ ਸਕਦੀ - ਨਾਗੋਕੇ
ਖਡੂਰ ਸਾਹਿਬ, 22 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਸੂਬਾ ਜਨਰਲ ਸਕੱਤਰ ਹਰਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਬੀਤੇ ਦਿਨੀਂ ਪਟਿਆਲਾ ਵਿਖੇ ਹੱਕ ਮੰਗਦੇ ਬੇਰੁਜਗਾਰ ਲਾਈਨਮੈਨਾਂ ਨੂੰ ਪਟਿਆਲਾ ਪੁਲਿਸ ਵਲੋਂ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ’ਤੇ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਆਵਾਜ਼ ਦੱਬਣ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਦੀ ਲੜਾਈ ਲੜਨਾ ਹਰੇਕ ਦਾ ਹੱਕ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਹੱਕ ਨੂੰ ਵੀ ਖੋਹਣਾ ਚਾਹੁੰਦੀ ਹੈ।
ਹ
ਹਰਦੇਵ ਸਿੰਘ ਨਾਗੋਕੇ
23-11-2026
ਖਡੂਰ ਸਾਹਿਬ, 22 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਸੂਬਾ ਜਨਰਲ ਸਕੱਤਰ ਹਰਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਬੀਤੇ ਦਿਨੀਂ ਪਟਿਆਲਾ ਵਿਖੇ ਹੱਕ ਮੰਗਦੇ ਬੇਰੁਜਗਾਰ ਲਾਈਨਮੈਨਾਂ ਨੂੰ ਪਟਿਆਲਾ ਪੁਲਿਸ ਵਲੋਂ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ’ਤੇ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਆਵਾਜ਼ ਦੱਬਣ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਦੀ ਲੜਾਈ ਲੜਨਾ ਹਰੇਕ ਦਾ ਹੱਕ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਹੱਕ ਨੂੰ ਵੀ ਖੋਹਣਾ ਚਾਹੁੰਦੀ ਹੈ। ਇਸ ਮੌਕੇ ਪੰਜਾਬ ਰਾਜ ਕਰਮਚਾਰੀ ਦਲ ਵਲੋਂ ਇਸ ਘਿਨੌਣੀ ਹਰਕਤ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮੌਕੇ ਨਾਗੋਕੇ ਨੇ ਕਿਹਾ ਕਿ ਸਰਕਾਰ ਵਿਚ ਆਉਣ ਤੋਂ ਪਹਿਲਾ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਹੁਣ ਆਈ.ਟੀ.ਆਈ. ਕਰਕੇ ਬਿਜਲੀ ਵਿਭਾਗ ਵਿਚ ਅਪਰੈਂਟਸਿਪ ਕਰ ਰਹੇ ਨੌਜਵਾਨਾਂ ਨੂੰ ਕੱਢੀ ਗਈ ਭਰਤੀ ਵਿਚ ਅਣਗੌਲਿਆਂ ਕਰਕੇ ਵੱਡਾ ਧੋਖਾ ਕੀਤਾ ਗਿਆ ਹੈ, ਜਿਸ ਕਾਰਨ ਲਾਈਨਮੈਨ ਰੋਸ ਜਾਹਿਰ ਕਰ ਰਹੇ ਸਨ, ਜਿੰਨਾ ਨੂੰ ਪਟਿਆਲਾ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੌਕੇ ਹਰਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਬਿਨਾਂ ਸ਼ਰਤ ਗ੍ਰਿਫਤਾਰ ਕੀਤੇ ਲਾਈਨਮੈਨਾਂ ਨੂੰ ਰਿਹਾਅ ਕੀਤਾ ਜਾਵੇ, ਨਹੀਂ ਤਾਂ ਜਥੇਬੰਦੀਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ਼ ਮੋਰਚਾ ਖੋਲ੍ਹ ਦੇਣਗੀਆਂ।