ਖ਼ਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ ਵਲੋਂ ਨਗਰ ਕੀਰਤਨ ਸਜਾਇਆ
ਸਰਹਾਲੀ ਕਲਾ, 23 ਨਵੰਬਰ (ਅਜੇ ਸਿੰਘ ਹੁੰਦਲ)–ਗੁਰੂ ਗੋਬਿੰਦ ਸਿੰਘ ਖਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ ਕਲਾ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਨਗਰ ਕੀਰਤਨ ਸਜਾਇਆ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸਜਾਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ।
ਸਰਹਾਲੀ ਕਲਾ, 23 ਨਵੰਬਰ (ਅਜੇ ਸਿੰਘ ਹੁੰਦਲ)–ਗੁਰੂ ਗੋਬਿੰਦ ਸਿੰਘ ਖਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ ਕਲਾ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਨਗਰ ਕੀਰਤਨ ਸਜਾਇਆ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸਜਾਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਸੰਸਥਾਵਾਂ ਦੇ ਕੈਂਪਸ ਵਿਚ ਸੁਸ਼ੋਭਿਤ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਏ ਇਸ ਨਗਰ ਕੀਰਤਨ ਨੂੰ ਖਾਲਸਾ ਸਕੂਲ ਦੇ ਬੈਂਡ ਵਲੋਂ ਸਲਾਮੀ ਦਿੱਤੀ ਗਈ। ਪਿੰਡ ਦੇ ਵੱਖ-ਵੱਖ ਗੁਰਦੁਆਰਿਆਂ, ਚੌਂਕਾ ਅਤੇ ਹੋਰ ਵਿੱਦਿਅਕ ਅਦਾਰਿਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਪੂਰੇ ਪਿੰਡ ਇਸ ਮੌਕੇ ਖਾਲਸਾਈ ਰੰਗ ਵਿਚ ਰੰਗਿਆ ਨਜ਼ਰ ਆਇਆ। ਨਗਰ ਕੀਰਤਨ ਵਿਚ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ, ਖਾਲਸਾ ਕਾਲਜ ਲੜਕੀਆਂ, ਖਾਲਸਾ ਪਬਲਿਕ ਸਕੂਲ, ਖਾਲਸਾ ਆਈਟੀਆਈ ਅਤੇ ਖਾਲਸਾ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਹਿੱਸਾ ਲਿਆ। ਗੁਰਦੁਆਰਾ ਸਿੰਘ ਸਾਹਿਬ ਬਾਬਾ ਰਾਮ ਸਿੰਘ ਜੀ ਵਿਖੇ ਸੰਪਰਦਾਇ ਕਾਰ ਸੇਵਾ ਸਰਹਾਲੀ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਵਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਵਿਦਿਆਰਥੀ ਅਤੇ ਸੰਗਤਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ। ਇਸ ਮੌਕੇ ਗੁਰਦੁਆਰਾ ਚੁਬੱਚਾ ਸਾਹਿਬ ਪਾਤਸ਼ਾਹੀ ਪੰਜਵੀਂ ਅਤੇ ਗੁਰਦੁਆਰਾ ਬਾਬਾ ਰਾਮ ਸਿੰਘ ਜੀ ਵਿਖੇ ਨਗਰ ਕੀਰਤਨ ਦੇ ਪੜਾਅ ਮੌਕੇ ਵਿਦਿਆਰਥੀਆਂ ਵੱਲੋਂ ਦੀਵਾਨ ਸਜਾਏ ਗਏ। ਇਸ ਤੋਂ ਇਲਾਵਾ ਖਾਲਸਾ ਕਾਲਜ ਸਰਹਾਲੀ, ਗੁਰਦੁਆਰਾ ਨਿੰਮ ਵਾਲਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਅਤੇ ਪ੍ਰਾਇਮਰੀ ਸਕੂਲ , ਗੁਰਦੁਆਰਾ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬਾਬਾ ਜੱਸਾ ਸਿੰਘ, ਗੁਰਦੁਆਰਾ ਪੱਤੀ ਮਾਖੇ ਕੀ, ਗੁਰਦੁਆਰਾ ਸ਼ਹੀਦ ਬਾਬਾ ਰਾਜੂ ਸਿੰਘ ਅਤੇ ਹਵੇਲੀ ਸਾਹਿਬ ਦੇ ਪ੍ਰਬੰਧਕਾਂ ਵਲੋਂ ਵੀ ਨਗਰ ਕੀਰਤਨ ਦਾ ਖਾਸ ਸਵਾਗਤ ਕੀਤਾ ਗਿਆ। ਸ਼ਾਮ ਸਮੇਂ ਨਗਰ ਕੀਰਤਨ ਦੀ ਸਮਾਪਤੀ ਸੰਸਥਾਵਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਸੰਸਥਾਵਾਂ ਦੀ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਕਰਨਲ ਬਲਬੀਰ ਸਿੰਘ ਸੰਧੂ ਅਤੇ ਆਨਰੇਰੀ ਸਕੱਤਰ ਪਰਮਿੰਦਰ ਸਿੰਘ ਸੰਧੂ ਨੇ ਸਮੂਹ ਪਿੰਡ ਵਾਸੀਆਂ ਦਾ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਸੰਨ 1917 ਤੋਂ ਸ਼ੁਰੂ ਹੋਏ ਖਾਲਸਾ ਸਕੂਲ ਵਲੋਂ ਹਰ ਸਾਲ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਜਾਂਦਾ ਹੈ।