ਗੁਰਬਚਨ ਸਿੰਘ ਕਰਮੂੰਵਾਲਾ, ਗੁਰਿੰਦਰ ਸਿੰਘ ਟੋਨੀ ਅਤੇ ਦਲਬੀਰ ਸਿੰਘ ਜਹਾਂਗੀਰ
ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗਾ - ਕਰਮੂੰਵਾਲਾ, ਟੋਨੀ, ਜਹਾਂਗੀਰ
ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ
ਚੋਹਲਾ ਸਾਹਿਬ, 24 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਦਾ ਭਰਵਾਂ ਸਵਾਗਤ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਤਿੰਨ ਪ੍ਰਮੁੱਖ ਅਕਾਲੀ ਆਗੂਆਂ ਨੇ ਇਸ ਨੂੰ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਦੀ ਅਹਿਮ ਲੋੜ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਸੀਨੀ.
ਚੋਹਲਾ ਸਾਹਿਬ, 24 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਦਾ ਭਰਵਾਂ ਸਵਾਗਤ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਤਿੰਨ ਪ੍ਰਮੁੱਖ ਅਕਾਲੀ ਆਗੂਆਂ ਨੇ ਇਸ ਨੂੰ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਦੀ ਅਹਿਮ ਲੋੜ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਸੀਨੀ. ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ ਅਤੇ ਸੀਨੀਅਰ ਅਕਾਲੀ ਆਗੂ ਦਲਬੀਰ ਸਿੰਘ ਜਹਾਂਗੀਰ ਕੋਰ ਕਮੇਟੀ ਮੈਂਬਰ ਨੇ ਸਾਂਝੇ ਤੌਰ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਲਈ ਸ਼ੁੱਭ ਸੰਕੇਤ ਹੈ। ਇਸ ਫੈਸਲੇ ਨਾਲ ਜਿੱਥੇ ਦੋਵਾਂ ਪਾਰਟੀਆਂ ਦੇ ਆਗੂਆਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ, ਉੱਥੇ ਹੀ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਵਿਚ ਵੀ ਖੁਸ਼ੀ ਦੀ ਲਹਿਰ ਦੌੜ ਗਈ ਹੈ। ਤਿੰਨਾਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਕੋਈ ਨਵਾਂ ਨਹੀਂ, ਸਗੋਂ ਦੋਵਾਂ ਪਾਰਟੀਆਂ ਨੇ ਲੰਮਾ ਸਮਾਂ ਮਿਲ ਕੇ ਪੰਜਾਬ ਦੀ ਸਿਆਸਤ ਅਤੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ ਹੈ। ਪਹਿਲਾਂ ਵੀ ਦੋਵਾਂ ਪਾਰਟੀਆਂ ਦੀ ਸਾਂਝੀ ਸਰਕਾਰ ਨੇ ਲਗਾਤਾਰ ਦਸ ਸਾਲ ਪੰਜਾਬ ਦੀ ਵਾਗਡੋਰ ਸੰਭਾਲੀ ਅਤੇ ਸੂਬੇ ਦੇ ਵਿਕਾਸ ਲਈ ਕਈ ਅਹਿਮ ਫੈਸਲੇ ਲਏ । ਉਨ੍ਹਾਂ ਕਿਹਾ ਕਿ ਉਸ ਸਮੇਂ ਦੀ ਸਿਆਸੀ ਸਾਂਝ ਅਤੇ ਆਪਸੀ ਤਾਲਮੇਲ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਸਮੇਂ ਦੀ ਲੋੜ ਨੂੰ ਸਮਝਦਿਆਂ ਦੋਵਾਂ ਪਾਰਟੀਆਂ ਵਲੋਂ ਮੁੜ ਇਕੱਠੇ ਹੋਣ ਦਾ ਫੈਸਲਾ ਲੈਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਪੂਰੀ ਇਕਜੁੱਟਤਾ, ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਕੰਮ ਕਰਦਿਆਂ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨਗੇ। ਤਿੰਨਾਂ ਆਗੂਆਂ ਨੇ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿਚ ਨਵੀਂ ਉਮੀਦ ਜਾਗੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਅਕਾਲੀ-ਭਾਜਪਾ ਗੱਠਜੋੜ ਇਕ ਮਜ਼ਬੂਤ ਸਿਆਸੀ ਤਾਕਤ ਵਜੋਂ ਉੱਭਰੇਗਾ ।