ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਮਨਾਇਆ ਪ੍ਰਕਾਸ਼ ਗੁਰਪੁਰਬ
ਝਬਾਲ, 24 ਨਵੰਬਰ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਰਸ ਭਿੰਨਾ ਗੁਰਬਾਣੀ ਦਾ ਕੀਰਤਨ ਕੀਤਾ ਗਿਆ।
ਅਜੀਤ ਡੈਸਕ
25-11-2026