26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਗੁਰਪੁਰਬ ਸ਼ਰਧਾ ਨਾਲ ਮਨਾਇਆ

ਹਰੀਕੇ ਪੱਤਣ, 25 ਨਵੰਬਰ (ਸੰਜੀਵ ਕੁੰਦਰਾ)– ਦਸ਼ਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 26-11-2026
ਹਰੀਕੇ ਪੱਤਣ, 25 ਨਵੰਬਰ (ਸੰਜੀਵ ਕੁੰਦਰਾ)– ਦਸ਼ਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਗਏ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੀ ਪ੍ਰੇਰਣਾ ਦਿੱਤੀ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਅਰਦਾਸ ਉਪਰੰਤ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰੂ ਕਾ ਲੰਗਰ ਬੜੀ ਸ਼ਰਧਾ ਭਾਵਨਾ ਨਾਲ ਛਕਾਇਆ ਗਿਆ। ਇਸ ਤਰ੍ਹਾਂ ਸਕੂਲ ਵਿੱਚ ਗੁਰਪੁਰਬ ਦਾ ਇਹ ਸਮਾਗਮ ਧਾਰਮਿਕ ਸ਼ਰਧਾ, ਸੇਵਾ ਅਤੇ ਆਪਸੀ ਸਾਂਝ ਦਾ ਸੁਨੇਹਾ ਦਿੰਦਾ ਹੋਇਆ ਯਾਦਗਾਰੀ ਹੋ ਨਿਬੜਿਆ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਪੰਜਾਬ ਜੇਤੂ ਲੜਕੀਆਂ ਦੀ ਅੰਡਰ-17 ਵਾਲੀਬਾਲ ਟੀਮ ਦਾ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਐਸ.ਡੀ.ਐਮ. ਅਮਨਪ੍ਰੀਤ ਸਿੰਘ ਨੇ ਬ੍ਰਾਹਮਣ ਸਮਾਜ ਦੀਆਂ ਸੁਣੀਆਂ ਮੁਸ਼ਕਿਲਾਂ ਚੇਅ. ਸ਼ੁੱਭਮ ਪ੍ਰਸ਼ਾਰ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।