26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬੇਅਦਬੀ ਅਤੇ ਗੋਲੀਕਾਂਡ ਦੇ ਦਾਗ਼ ਗੱਠਜੋੜਾਂ ਨਾਲ ਨਹੀਂ ਧੋਤੇ ਜਾ ਸਕਦੇ - ਬ੍ਰਹਮਪੁਰਾ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੀ ਸਿਆਸਤ ਵਿਚ ਹਾਲ ਹੀ ਵਿਚ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗੱਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਵਿਚੋਂ ਪਹਿਲਾਂ ਹੀ ਡਿੱਗ ਚੁੱਕੇ ਆਗੂਆਂ ਵਲੋਂ ਹੁਣ ਆਪਣੀ ਡੁੱਬਦੀ ਸਿਆਸੀ ਬੇੜੀ ਨੂੰ ਬਚਾਉਣ ਲਈ ਅਸੂਲਾਂ ਦਾ ਸੌਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ, ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ ਜਿਨ੍ਹਾਂ ਨੇ ਸੱਤਾ ਦੀ ਭੁੱਖ ਅੱਗੇ ਪੰਥਕ ਸਿਧਾਂਤਾਂ ਨੂੰ ਛਿੱਕੇ ਟੰਗ ਦਿੱਤਾ ਹੈ।

ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੀ ਸਿਆਸਤ ਵਿਚ ਹਾਲ ਹੀ ਵਿਚ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗੱਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਵਿਚੋਂ ਪਹਿਲਾਂ ਹੀ ਡਿੱਗ ਚੁੱਕੇ ਆਗੂਆਂ ਵਲੋਂ ਹੁਣ ਆਪਣੀ ਡੁੱਬਦੀ ਸਿਆਸੀ ਬੇੜੀ ਨੂੰ ਬਚਾਉਣ ਲਈ ਅਸੂਲਾਂ ਦਾ ਸੌਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ, ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ ਜਿਨ੍ਹਾਂ ਨੇ ਸੱਤਾ ਦੀ ਭੁੱਖ ਅੱਗੇ ਪੰਥਕ ਸਿਧਾਂਤਾਂ ਨੂੰ ਛਿੱਕੇ ਟੰਗ ਦਿੱਤਾ ਹੈ। ਬ੍ਰਹਮਪੁਰਾ ਨੇ ਆਪਣੇ ਪਿਤਾ, ਮਰਹੂਮ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਦੇ ਪੰਥਕ ਸਟੈਂਡਾਂ ਨੂੰ ਯਾਦ ਕਰਦਿਆਂ ਕਿਹਾ ਕਿ ਜਥੇਦਾਰ ਸਾਹਿਬ ਨੇ ਹਮੇਸ਼ਾ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕੀਤੀ ਸੀ। ਅੰਤ ਵਿਚ ਉਨ੍ਹਾਂ ਕਿਹਾ ਕਿ ਪੁਰਾਣੇ ਸਮੇਂ ਵਿਚ ਵੀ ਅਕਾਲੀ ਦਲ ਵਲੋਂ ਧਾਰਮਿਕ ਮੁੱਦਿਆਂ ‘ਤੇ ਸਿਆਸਤ ਕਰਦਿਆਂ ਭਾਜਪਾ ਨਾਲੋਂ ਨਾਤਾ ਤੋੜਨ ਦੇ ਡਰਾਮੇ ਕੀਤੇ ਜਾਂਦੇ ਸਨ, ਜੋ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਨ। ਪੰਜਾਬ ਦੇ ਲੋਕ ਬੇਹੱਦ ਸੂਝਵਾਨ ਹਨ ਅਤੇ ਉਹ ਸੱਚ ਤੇ ਮੌਕਾਪ੍ਰਸਤੀ ਦਾ ਨਿਖੇੜਾ ਕਰਨਾ ਚੰਗੀ ਤਰ੍ਹਾਂ ਜਾਣਦੇ ਹਨ।
ਪਿਛਲੀ ਖ਼ਬਰ 75 ਸਾਲ ਦੀ ਉਮਰ ਵਿਚ ਵੀ ਕਾਮਰੇਡ ਮਹਾਂਵੀਰ ਸਿੰਘ ਦਾ ਖੇਡ ਮੈਦਾਨਾਂ ਵਿਚ ਜਲਵਾ, ਤਿੰਨ ਚਾਂਦੀ ਦੇ ਤਮਗੇ ਜਿੱਤੇ ਅਗਲੀ ਖ਼ਬਰ ਫ੍ਰੀ ਆਯੁਰਵੈਦਿਕ ਨਸ਼ਾ ਛੁਡਾਓ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।