ਪਰਾਲੀ ਦੀਆਂ ਗੱਠਾਂ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)—ਪਰਾਲੀ ਦੀਆਂ ਗੱਠਾਂ ਨੂੰ ਅੱਗ ਲਗਾਉਣ ਅਤੇ ਵਿਅਕਤੀ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਜੋਗਾ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਪਿੰਡ ਨੌਰੰਗਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਕਿ 22 ਨਵੰਬਰ ਨੂੰ ਸੁਖਵਿੰਦਰ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਨਰੰਗਾਬਾਦ ਅਤੇ ਇਕ ਅਣਪਛਾਤੇ ਵਿਅਕਤੀ ਵਲੋਂ ਉਸ਼ ਦੀ ਹਵੇਲੀ ਵਿਚ ਦਾਖਲ ਹੋ ਕੇ ਉਸ ਦੀ ਹਵੇਲੀ ਵਿਚ ਪਈਆਂ ਪਰਾਲੀ ਦੀਆਂ ਗੱਠਾਂ ਨੂੰ ਅੱਗ ਲਗਾ ਦਿੱਤੀ ਹੈ ਅਤੇ ਉਸ ਨੂੰ ਧਮਕੀਆਂ ਦਿੱਤੀਆਂ ਹਨ।
ਅਜੀਤ ਡੈਸਕ
27-11-2026