ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀ.ਜੇ.ਪੀ. ਦੇ ਸੀਨੀਅਰ ਆਗੂ ਫਤਿਹ ਜੰਗ ਸਿੰਘ ਬਾਜਵਾ ਦੇ ਨਾਲ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਅਤੇ ਜਨਰਲ ਕੌਂਸਲ ਮੈਂਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਹੋਣ ਨਾਲ ਲੋਕਾਂ ਨੂੰ ਇਕ ਕਿਰਨ ਦੀ ਆਸ ਦਿਖਾਈ ਦੇਣ ਲੱਗੀ ਹੈ। ਇਸ ਮੌਕੇ ਬਾਜਵਾ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਕੇਂਦਰ ਵਲੋਂ ਪੰਜਾਬ ਲਈ ਦਿਲ ਖੋਲ ਕੇ ਵਿਕਾਸ ਕੀਤਾ ਜਾਵੇਗਾ ਅਤੇ ਨਸ਼ੇ ਨੂੰ ਠੱਲ੍ਹ ਪਾਈ ਜਾਵੇਗੀ। ਇਸ ਮੌਕੇ ਜਥੇ. ਹਰਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਪੁਰਾਣਾ ਗੂੜ੍ਹਾ ਰਿਸ਼ਤਾ ਰਿਹਾ ਹੈ, ਜੋ 2027 ਵਿਚ ਇਕ ਨਵਾਂ ਇਤਿਹਾਸ ਰਚੇਗਾ। ਇਸ ਮੌਕੇ ਰੌਕੀ ਬੁਰਜ, ਸਰਬਜੀਤ ਸਿੰਘ ਬਾਣੀਆ ਪ੍ਰਧਾਨ ਲੋਕਲ ਕਮੇਟੀ ਅਤੇ ਪਵਨ ਸੰਘਾ ਵੀ ਮੌਜੂਦ ਸਨ।