ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਨਾਲ ਹਲਕੇ ਵਿਚ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ - ਪੂਰਨ ਸਿੰਘ, ਅਜਮੇਰ ਸਿੰਘ
ਝਬਾਲ, 27 ਨਵੰਬਰ (ਸਰਬਜੀਤ ਸਿੰਘ)– ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਸਮੇਂ ਦੌਰਾਨ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾਏ ਜਾਣ ਨਾਲ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬੇਹੱਦ ਮਜ਼ਬੂਤੀ ਮਿਲੀ ਹੈ ਅਤੇ ਆਉਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕੇ ਤੋਂ ਪਾਰਟੀ ਦੀ ਵੱਡੀ ਜਿੱਤ ਯਕੀਨੀ ਹੋਵੇਗੀ। ਇਹ ਵਿਚਾਰ ਸੀਨੀਅਰ ਨੌਜਵਾਨ ਆਗੂ ਪੂਰਨ ਸਿੰਘ ਅੱਡਾ ਝਬਾਲ ਅਤੇ ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਗੱਲਬਾਤ ਕਰਦੇ ਹੋਏ ਪੂਰਨ ਸਿੰਘ ਅੱਡਾ ਝਬਾਲ ਅਜਮੇਰ ਸਿੰਘ ਕਾਕਾ ਛਾਪਾ। ਤਸਵੀਰ–ਗਗੋਬੂਹਾ
28-11-2026