28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਫਤਿਆਬਾਦ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ

ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ ਬਲਦੇਵ ਸਿੰਘ ਧੂੰਦਾ ਦੀ ਅਗਵਾਈ ਹੇਠ ਸੀ. ਪੀ.

ਅਜੀਤ ਡੈਸਕ 28-11-2026
ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ ਬਲਦੇਵ ਸਿੰਘ ਧੂੰਦਾ ਦੀ ਅਗਵਾਈ ਹੇਠ ਸੀ.ਪੀ.ਆਈ. ਮੀਟਿੰਗ ਹੋਈ। ਜਿਸ ਵਿਚ ਬਲਾਕ ਸਕੱਤਰ ਬਲਜੀਤ ਸਿੰਘ ਫਤਿਆਬਾਦ ਨੇ ਕਿਹਾ ਕਿ ਕੁੱਲ ਹਿੰਦ ਪੱਧਰ ਦੇ ਸੱਦੇ ’ਤੇ ਤਿੰਨ ਦਸੰਬਰ ਨੂੰ ਜੇਲ੍ਹ ਭਰੋ ਅੰਦੋਲਨ ਦੇ ਸਮਾਗਮ ਵਿਚ ਹਿੱਸਾ ਲੈਣ ਲਈ ਖਡੂਰ ਸਾਹਿਬ ਦੇ ਇਲਾਕੇ ’ਚੋਂ ਇੱਕ ਵੱਡਾ ਜਥਾ ਤਰਨ ਤਾਰਨ ਡੀ.ਸੀ. ਦਫਤਰ ਪਹੁੰਚੇਗਾ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਦੇ ਸੂਬਾ ਸਕੱਤਰੇਤ ਮੈਂਬਰ ਪਿਰਥੀਪਾਲ ਸਿੰਘ ਮਾੜੀਮੇਘਾ ਨੇ ਕਿਹਾ ਕਿ ਪੰਜਾਬ ਭਰ ਵਿਚ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਹਜ਼ਾਰਾਂ ਕਮਿਉਨਿਸਟ ਤੇ ਹਮਾਇਤੀ ਗ੍ਰਿਫਤਾਰੀਆਂ ਦੇਣ ਲਈ ਪਹੁੰਚਣਗੇ। ਇਸ ਅੰਦੋਲਨ ਦੀਆਂ ਮੁੱਖ ਮੰਗਾਂ ਹਨ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਫਾਸ਼ੀਵਾਦੀ ਨੀਤੀ ਵਾਪਸ ਲਵੇ, ਜਿਹੜੇ ਵੀ ਕਾਲਮ ਨਵੀਸ, ਚੈਨਲਾਂ ਵਾਲੇ ਅਤੇ ਪੱਤਰਕਾਰ ਕੇਂਦਰ ਸਰਕਾਰ ਨੇ ਪਿਛਲੇ ਲੰਮੇਂ ਸਮੇਂ ਤੋਂ ਜੇਲ੍ਹਾਂ ਵਿਚ ਕੈਦ ਕੀਤੇ ਹੋਏ ਹਨ ਉਨ੍ਹਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ, ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਨੂੰ ਫੌਰੀ ਤੌਰ ’ਤੇ ਅਹੁਦੇ ਤੋਂ ਹਟਾ ਕੇ ਗ੍ਰਿਫਤਾਰ ਕੀਤਾ ਜਾਵੇ, ਜਿਹੜੀਆਂ ਵੋਟਾਂ ਚੋਣ ਅਧਿਕਾਰੀ ਨੇ ਭਾਜਪਾ ਆਗੂਆਂ ਦੇ ਕਹਿਣ’ ਤੇ ਦੇਸ਼ ਭਰ ਚੋਂ ਕੱਟੀਆਂ ਹਨ, ਉਹ ਵੋਟਾਂ ਮੁੜ ਬਹਾਲ ਕੀਤੀਆਂ ਜਾਣ, ਭਾਰਤ ਦੇ ਸੰਵਿਧਾਨ ਨਾਲ ਛੇੜਛਾੜ ਫੌਰੀ ਤੌਰ ’ਤੇ ਬੰਦ ਕੀਤੀ ਜਾਵੇ, ਪੜ੍ਹਾਈ ਦੇ ਸਿਲੇਬਸ ’ਚੋਂ ਜਿਹੜੇ ਦੇਸ਼ ਭਗਤਾਂ ਤੇ ਇਨਕਲਾਬੀਆਂ ਦਾ ਚੈਪਟਰ ਕੱਟੇ ਗਏ ਹਨ, ਉਹ ਮੁੜ ਜੋੜੇ ਜਾਣ, ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਨੂੰ ਦਿੱਤਾ ਜਾਵੇ, ਪੰਜਾਬ ਦੇ ਦਰਿਆਵਾਂ ਦੇ ਪਾਣੀ ਉੱਤੇ ਸਿਰਫ ਪੰਜਾਬ ਦਾ ਅਧਿਕਾਰ ਹੈ ਅਤੇ ਉਹ ਪਾਣੀ ਪੰਜਾਬ ਨੂੰ ਹੀ ਦਿੱਤਾ ਜਾਵੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੇ ਮੁੱਖ ਅਧਿਕਾਰੀ ਦਾ ਆਹੁਦਾ ਬਹਾਲ ਕੀਤਾ ਜਾਵੇ। ਮੀਟਿੰਗ ਨੂੰ ਸੀ.ਪੀ.ਆਈ. ਦੇ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਸਕੱਤਰ ਗੁਰਦਿਆਲ ਸਿੰਘ ਖਡੂਰ ਸਾਹਿਬ, ਪੰਜਾਬ ਇਸਤਰੀ ਸਭਾ ਦੀ ਸੀਨੀਅਰ ਆਗੂ ਹਰਜੀਤ ਕੌਰ ਫਤਿਆਬਾਦ, ਦਰਸ਼ਨ ਸਿੰਘ ਬਿਹਾਰੀਪੁਰ ਤੇ ਨੌਜਵਾਨ ਆਗੂ ਗੁਰਚਰਨ ਸਿੰਘ ਕੰਡਾ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨਾਲ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ - ਡਾ. ਨਿਰਮਲ ਓਸੇਪਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।