28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਦੇ ਵਿਦਿਆਰਥੀ ਰੋਹਨਦੀਪ ਸਿੰਘ ਸਨਮਾਨਿਤ

ਹਰੀਕੇ ਪੱਤਣ, 28 ਨਵੰਬਰ (ਸੰਜੀਵ ਕੁੰਦਰਾ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਵਿਗਿਆਨਿਕ ਸੋਚ ਨੂੰ ਉਤਸ਼ਾਹਿਤ ਕਰਨ ਲਈ ਸਾਇੰਸ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ। ਇਸੇ ਲੜੀ ਤਹਿਤ ਪੀ.

ਅਜੀਤ ਡੈਸਕ 29-11-2026
ਹਰੀਕੇ ਪੱਤਣ, 28 ਨਵੰਬਰ (ਸੰਜੀਵ ਕੁੰਦਰਾ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਵਿਗਿਆਨਿਕ ਸੋਚ ਨੂੰ ਉਤਸ਼ਾਹਿਤ ਕਰਨ ਲਈ ਸਾਇੰਸ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ। ਇਸੇ ਲੜੀ ਤਹਿਤ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ (ਤਰਨ ਤਾਰਨ) ਦੇ ਵਿਦਿਆਰਥੀ ਰੋਹਨਦੀਪ ਸਿੰਘ ਨੇ ਆਪਣੀ ਬੇਮਿਸਾਲ ਪ੍ਰਤਿਭਾ ਅਤੇ ਵਿਲੱਖਣ ਪ੍ਰਾਜੈਕਟ ਸਦਕਾ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਰੋਹਨਦੀਪ ਸਿੰਘ ਨੇ ਪ੍ਰਦਰਸ਼ਨੀ ਵਿਚ ‘ਆਟੋਮੈਟਿਕ ਵਿਦਾਊਟ ਟੱਚ ਡਸਟਬੀਨ’ ਪ੍ਰਾਜੈਕਟ ਪੇਸ਼ ਕੀਤਾ ਸੀ। ਆਪਣੀ ਇਸ ਸ਼ਾਨਦਾਰ ਕਾਢ ਸਦਕਾ ਇਸ ਹੋਣਹਾਰ ਵਿਦਿਆਰਥੀ ਨੇ ਪਹਿਲਾਂ ਸੈਂਟਰ ਪੱਧਰ, ਫਿਰ ਬਲਾਕ ਪੱਧਰ ਅਤੇ ਉਸ ਤੋਂ ਬਾਅਦ ਜ਼ਿਲ੍ਹਾ (ਡਿਸਟ੍ਰਿਕਟ) ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਸਫ਼ਲਤਾ ਦੀ ਹੈਟ੍ਰਿਕ ਲਗਾਈ ਹੈ। ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਰੋਹਨਦੀਪ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਇਕ ਸ਼ਾਨਦਾਰ ਟ੍ਰੋਫੀ ਅਤੇ ਨਕਦ ਇਨਾਮ (ਕੈਸ਼ ਪ੍ਰਾਈਜ਼) ਦੇ ਕੇ ਨਿਵਾਜਿਆ ਗਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਪਹੁੰਚਣ ‘ਤੇ ਵਿਦਿਆਰਥੀ ਦਾ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰਣਜੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਰੋਹਨਦੀਪ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਤਿੰਨਾਂ ਪੱਧਰਾਂ ’ਤੇ ਪਰਚਮ ਲਹਿਰਾਉਣ ਤੋਂ ਬਾਅਦ ਹੁਣ ਇਹ ਬੱਚਾ ਰਾਜ ਪੱਧਰ ਦੀ ਸਾਇੰਸ ਪ੍ਰਦਰਸ਼ਨੀ ਵਿਚ ਆਪਣਾ ਪ੍ਰਾਜੈਕਟ ਪ੍ਰਦਰਸ਼ਿਤ ਕਰਨ ਲਈ ਸਲੈਕਟ ਹੋਇਆ ਹੈ। ਪ੍ਰਿੰਸੀਪਲ ਮੈਡਮ ਅਤੇ ਸਮੂਹ ਸਟਾਫ਼ ਨੇ ਰੋਹਨਦੀਪ ਨੂੰ ਅਗਲੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸਾਬਕਾ ਕੌਸਲਰ ਤੇ ਕਿਸਾਨ ਆਗੂ ਪ੍ਰਗਟ ਸਿੰਘ ਪੱਤੂ ਨਹੀਂ ਰਹੇ ਅਗਲੀ ਖ਼ਬਰ ਡੀ.ਐੱਸ.ਪੀ. ਅਮਲੋਕ ਸਿੰਘ ਦੀ ਅਗਵਾਈ ’ਚ ਪੁਲਿਸ ਨੇ ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।