28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੱਠਜੋੜ ਹੋਣ ਦਾ ਫ਼ੈਸਲਾ ਸ਼ਲਾਘਾਯੋਗ - ਡਾ. ਲੌਹੁਕਾ

ਤਰਨ ਤਾਰਨ, 28 ਨਵੰਬਰ (ਇਕਬਾਲ ਸਿੰਘ ਸੋਢੀ)—ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਗਠਜੋੜ ਹੋਣ ਨਾਲ ਪੰਜਾਬ ਨੂੰ ਇਸਦਾ ਵੱਡਾ ਲਾਭ ਮਿਲੇਗਾ, ਜੋ ਕਿ ਸ਼ਲਾਘਾਯੋਗ ਫੈਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਘੇ ਸਮਾਜ ਸੇਵਕ ਅਤੇ ਸਾਬਕਾ ਕੌਂਸਲਰ ਡਾ.

ਅਜੀਤ ਡੈਸਕ 29-11-2026
ਤਰਨ ਤਾਰਨ, 28 ਨਵੰਬਰ (ਇਕਬਾਲ ਸਿੰਘ ਸੋਢੀ)—ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਗਠਜੋੜ ਹੋਣ ਨਾਲ ਪੰਜਾਬ ਨੂੰ ਇਸਦਾ ਵੱਡਾ ਲਾਭ ਮਿਲੇਗਾ, ਜੋ ਕਿ ਸ਼ਲਾਘਾਯੋਗ ਫੈਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਘੇ ਸਮਾਜ ਸੇਵਕ ਅਤੇ ਸਾਬਕਾ ਕੌਂਸਲਰ ਡਾ. ਸੁਖਦੇਵ ਸਿੰਘ ਲੌਹੁਕਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਪੁਰਾਣੀ ਸਾਂਝ ਸੀ ਪਰ ਪਿਛਲੇ ਸਮੇਂ ਦੌਰਾਨ ਕੁਝ ਵਖਰੇਵੇਂ ਹੋ ਗਏ ਸਨ ਅਤੇ ਪੰਜਾਬ ਦੇ ਲੋਕ ਵੀ ਚਾਹੁੰਦੇ ਸਨ ਕਿ ਇਹ ਸਾਂਝ ਦੁਬਾਰਾ ਫਿਰ ਹੋਵੇ ਜੋ ਕਿ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਗਠਜੋੜ ਕੀਤਾ ਗਿਆ ਹੈ ਤਾਂ ਜੋ ਪੰਜਾਬ ਨੂੰ ਕੇਂਦਰ ਤੋਂ ਮਿਲਦੀਆਂ ਸਹੂਲਤਾਂ ਹੋਰ ਜਿਆਦਾ ਮਿਲਣਗੀਆਂ। ਡਾ. ਲੌਹੁਕਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਗਠਜੋੜ ਵਾਲੀ ਸਰਕਾਰ ਬਣਾਈ ਜਾਵੇਗੀ ।
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਦੀ ਠੱਗੀ, ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਇਨਾਮ ਵੰਡ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।