30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬੀ.ਐਸ.ਐਫ. ਵਲੋਂ ਪਿੰਡ ਭੁਸੇ ਦੇ ਖੇਤਾਂ ਵਿਚੋਂ 4 ਕਿੱਲੋ ਹੈਰੋਇਨ ਬਰਾਮਦ

ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)–ਬੀ. ਐਸ.

ਅਜੀਤ ਡੈਸਕ 30-11-2026
ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)–ਬੀ.ਐਸ.ਐਫ. ਵਲੋਂ ਪਿੰਡ ਭੁਸੇ ਦੇ ਖੇਤਾਂ ਵਿਚੋਂ 4 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਥਾਣਾ ਸਰਾਂਏ ਅਮਾਨਤ ਖਾਂ ਦੇ ਇੰਸਪੈਕਟਰ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸ. ਬਿਜੇਂਦਰਾ ਕੁਮਾਰ ਕੋਇ ਕਮਾਂਡਰ ਐਫ ਕੋਇ 181 ਬੀ.ਐਨ. ਬੀ.ਐਸ.ਐਫ. ਬੀ.ਓ.ਪੀ. ਰਾਜਾਤਾਲ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਭੁਸੇ ਵਿਖੇ ਇਕ ਖ਼ੇਤ ਵਿਚੋਂ 4 ਕਿੱਲੋ ਹੈਰੋਇਨ ਅਤੇ 500 ਗ੍ਰਾਮ ਪੈਕਿੰਗ ਮਟੀਰੀਅਲ ਬਰਾਮਦ ਹੋਇਆ ਹੈ। ਇਸ ਸੰਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਿੰਘ ਸਾਹਿਬ ਗਿਆਨੀ ਬੁੱਟਰ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਜਥੇਦਾਰ 96 ਕਰੋੜੀ ਵਲੋਂ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਕੇਂਦਰੀ ਜੇਲ੍ਹ ਗੋਇੰਦਵਾਲ ਵਿਚੋਂ ਮੋਬਾਈਲ, ਬੀੜੀਆਂ, ਤੰਬਾਕੂ ਦੀਆਂ ਪੁੜੀਆਂ ਤੇ ਹੋਰ ਸਾਮਾਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।