ਸਰਬਜੀਤ ਸਿੰਘ ਲਾਲੀ ਵਸੀਕਾ ਦੀ ਪ੍ਰੇਰਨਾ ਸਦਕਾ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)—ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਦੀ ਪ੍ਰੇਰਨਾ ਸਦਕਾ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿੰਨਾਂ ਵਿਚ ਸਮਰ ਚਾਹਲ, ਆਦੇਸ਼ ਜੌਹਲ ਵਲੋਂ ਆਪਣੇ ਕਈ ਵਿਦਿਆਰਥੀ ਸਾਥੀਆਂ ਨਾਲ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਕਬੂਲੀ। ਇਸ ਮੌਕੇ ਬੋਲਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਨੌਜਵਾਨ ਵਰਗ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਧੜਾਧੜ ਪਾਰਟੀ ਵਿਚ ਸ਼ਾਮਿਲ ਹੋ ਰਿਹਾ ਹੈ।
ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)—ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਦੀ ਪ੍ਰੇਰਨਾ ਸਦਕਾ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿੰਨਾਂ ਵਿਚ ਸਮਰ ਚਾਹਲ, ਆਦੇਸ਼ ਜੌਹਲ ਵਲੋਂ ਆਪਣੇ ਕਈ ਵਿਦਿਆਰਥੀ ਸਾਥੀਆਂ ਨਾਲ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਕਬੂਲੀ। ਇਸ ਮੌਕੇ ਬੋਲਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਨੌਜਵਾਨ ਵਰਗ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਧੜਾਧੜ ਪਾਰਟੀ ਵਿਚ ਸ਼ਾਮਿਲ ਹੋ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਪ੍ਰੇਰਿਆ, ਤਾਂ ਜੋ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਹੀ ਸ਼ਹਿਰ ਦਾ ਵਿਕਾਸ ਹੋਇਆ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਈ। ਉਨ੍ਹਾਂ ਕਿਹਾ ਕਿ ਲੋਕ ਹੁਣ ਦੁਬਾਰਾ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਾਉਣਾ ਚਾਹੁੰਦੇ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਹਰ ਵਾਅਦਾ ਪੂਰਾ ਕਰਕੇ ਦਿਖਾ ਦਿੱਤਾ ਹੈ, ਜਿਸ ਨੇ ਆਪਣੇ ਰਾਜ ਦੌਰਾਨ ਹਰ ਵਰਗ ਨੂੰ ਰਾਹਤ ਦਿੱਤੀ ਹੈ, ਜਦਕਿ ਪਹਿਲੀਆਂ ਸਰਕਾਰਾਂ ਆਮ ਵਰਗਾਂ ਨੂੰ ਨਜ਼ਰਅੰਦਾਜ ਕਰਦੀਆਂ ਰਹੀਆਂ ਹਨ। ਅੱਜ ਹਰ ਵਰਗ ਸਰਕਾਰ ਤੋਂ ਖੁਸ਼ ਹੈ, ਕਿਉਂਕਿ ਇੰਨੀਆਂ ਵੱਡੀਆਂ ਸਕੀਮਾਂ ਹੋਰ ਕਿਸੇ ਪਾਰਟੀ ਦੇ ਰਾਜ ’ਚ ਲੋੜਵੰਦਾਂ ਨੂੰ ਨਹੀਂ ਮਿਲੀਆਂ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਸਮਰ ਚਾਹਲ ਅਤੇ ਆਦੇਸ਼ ਜੋਹਲ ਨੂੰ ਉਨ੍ਹਾਂ ਨਾਲ ਸ਼ਾਮਿਲ ਹੋਏ ਵਿਦਿਆਰਥੀ, ਜਿੰਨਾਂ ਵਿਚ ਲਵਪ੍ਰੀਤ ਸਿੰਘ ਵਰਪਾਲ ਮਾਝਾ ਜੋਨ ਪ੍ਰਧਾਨ ਏ.ਐਸ.ਏ.ਪੀ., ਏਕਮ ਸੰਧੂ ਪ੍ਰਧਾਨ, ਹਰਮਨ ਚਾਹਲ, ਰਾਜ ਕਮਲ ਸਿੰਘ, ਸਿਮਰ ਬਰਾੜ ਤੋਂ ਇਲਾਵਾ ਹੋਰ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰਾਜਬੀਰ ਸਿੰਘ ਸੰਧੂ ਅਤੇ ਹੋਰ ਪਾਰਟੀ ਵਰਕਰ ਵੀ ਮੌਜੂਦ ਸਨ।