23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

21 ਸੰਸਥਾਵਾਂ ਨੇ ਸੁਨੀਲ ਮੌਦਗਿਲ ਤੇ ਜੀਵਨ ਗੁਪਤਾ ਦਾ ਕੀਤਾ ਸਨਮਾਨ

ਲੁਧਿਆਣਾ, 22 ਅਗਸਤ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਸ਼ਹਿਰ ਦੀਆਂ 21 ਸੰਸਥਾਵਾਂ ਵਲੋਂ ਪਾਰਟੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਅਤੇ ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਜੀਵਨ ਗੁਪਤਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ।

ਅਜੀਤ ਡੈਸਕ 23-08-2026
ਲੁਧਿਆਣਾ, 22 ਅਗਸਤ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਸ਼ਹਿਰ ਦੀਆਂ 21 ਸੰਸਥਾਵਾਂ ਵਲੋਂ ਪਾਰਟੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਅਤੇ ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਜੀਵਨ ਗੁਪਤਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਸੁਨੀਲ ਮੌਦਗਿਲ ਅਤੇ ਜੀਵਨ ਗੁਪਤਾ ਨੇ ਕਿਹਾ ਕਿ ਲੁਧਿਆਣਾ ਦੇ ਸਨਅਤ, ਵਪਾਰ ਅਤੇ ਕਾਰੋਬਾਰ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਨਅਤ ਅਤੇ ਵਪਾਰ ਨੂੰ ਉਤਸ਼ਾਹਿਤ ਕਰਕੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਭਾਜਪਾ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੋਵੇਗਾ। ਗੁਰਦੀਪ ਸਿੰਘ ਗੋਸ਼ਾ ਨੇ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ‘ਤੇ ਵਪਾਰੀ, ਸਨਅਤਕਾਰਾਂ, ਕਿਸਾਨ, ਮਜ਼ਦੂਰ ਅਤੇ ਨੌਜਵਾਨ ਸਮੇਤ ਹਰ ਵਰਗ ਦੀ ਤਰੱਕੀ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਬੱਤਰਾ, ਜਗਜੀਤ ਸਿੰਘ, ਕੁਲਦੀਪ ਸਿੰਘ, ਚਿਰਾਗ ਅਰੋੜਾ, ਤਰਲੋਚਨ ਸਿੰਘ, ਨਿਰਵੈਰ ਸਿੰਘ, ਕਸ਼ਮੀਰ ਸਿੰਘ, ਅਮਰੀਕ ਸਿੰਘ, ਗੁਰਮੁਖ ਸਿੰਘ, ਕਰਨਵੀਰ ਸਿੰਘ, ਚਰਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਪਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਚੋਰੀ ਦੇ ਮਾਮਲੇ ਵਿਚ ਕੌਂਸਲਰ ਰੋਹਿਤ ਸਿੱਕਾ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਨਿਰਮਲ ਸਿੰਘ ਸਿਹਤ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।