24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪਤਨੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖਿਲਾਫ਼ ਕੇਸ ਦਰਜ

ਲੁਧਿਆਣਾ, 23 ਅਗਸਤ (ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆ ਕਲਾਂ ਵਿਚ ਪਤੀ ਵਲੋਂ ਪਤਨੀ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਪਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕ ਔਰਤ ਦੀ ਪਛਾਣ ਹਰਪ੍ਰੀਤ ਕੌਰ (38) ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੇ ਭਾਮੀਆ ਕਲਾਂ ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਪਤਨੀ ਹੈ।

ਅਜੀਤ ਡੈਸਕ 24-08-2026
ਲੁਧਿਆਣਾ, 23 ਅਗਸਤ (ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆ ਕਲਾਂ ਵਿਚ ਪਤੀ ਵਲੋਂ ਪਤਨੀ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਪਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕ ਔਰਤ ਦੀ ਪਛਾਣ ਹਰਪ੍ਰੀਤ ਕੌਰ (38) ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੇ ਭਾਮੀਆ ਕਲਾਂ ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਪਤਨੀ ਹੈ। ਜਮਾਲਪੁਰ ਪੁਲਿਸ ਥਾਣੇ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਜਮਾਲਪੁਰ ਪੁਲਿਸ ਥਾਣੇ ਦੇ ਇੰਚਾਰਜ ਪ੍ਰਮੋਦ ਰਾਜ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਭਰਾ ਅਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਕਿਹਾ ਹੈ ਕਿ ਉਸਦੀ ਭੈਣ ਦਾ ਵਿਆਹ 14 ਸਾਲ ਪਹਿਲਾਂ ਭਾਮੀਆ ਕਲਾਂ ਦੇ ਰਹਿਣ ਵਾਲੇ ਅਮਨਦੀਪ ਸਿੰਘ ਨਾਲ ਹੋਇਆ ਸੀ। ਉਹ ਅਕਸਰ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਉਸਦੇ ਜੀਜੇ ਨੇ ਉਸਦੀ ਭੈਣ ਨੂੰ ਕੋਈ ਜ਼ਹਿਰੀਲਾ ਪਦਾਰਥ ਪਿਲਾ ਦਿੱਤਾ, ਜਿਸ ਕਾਰਨ ਉਸਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਔਰਤ ਦੇ ਭਰਾ ਅਜੀਤ ਸਿੰਘ, ਜੋ ਕਿ ਸ਼ਿਮਲਾਪੁਰੀ ਲੁਧਿਆਣਾ ਦਾ ਰਹਿਣ ਵਾਲਾ ਹੈ, ਦੇ ਬਿਆਨ ਦੇ ਆਧਾਰ ‘ਤੇ ਥਾਣਾ ਜਮਾਲਪੁਰ ਦੀ ਪੁਲਿਸ ਨੇ ਦੋਸ਼ੀ ਅਮਨਦੀਪ ਸਿੰਘ ਵਿਰੁੱਧ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕਥਿਤ ਦੋਸ਼ੀ ਖਿਲਾਫ਼ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਸਾਹਮਣੇ ਆਉਣਗੇ ਤਾਂ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਕੇਸ ਦਰਜ ਅਗਲੀ ਖ਼ਬਰ ਕਿਰਾਏ ਦੇ ਮਾਮਲੇ ਵਿਚ ਮਾਲਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ’ਚ ਢਾਬਾ ਪ੍ਰਬੰਧਕਾਂ ਖਿਲਾਫ਼ ਕੇਸ ਦਰਜ ਗੁਰਜੀਤ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।