24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜ਼ਿਲਾ ਪੱਧਰੀ ਖੇਡਾਂ ਵਿੱਚ ਸ਼ਕਤੀ ਸਕੂਲ ਦੋਰਾਹਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦੋਰਾਹਾ, 23 ਅਗਸਤ (ਮਨਜੀਤ ਸਿੰਘ ਗਿੱਲ)-70ਵੀਆਂ ਜ਼ਿਲ੍ਹਾ ਪੱਧਰੀ ਵੇਟਲਿਫਟਿੰਗ ਸਕੂਲ ਖੇਡਾਂ 2026-27 ਵਿੱਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਮਨਰਾਜ ਸਿੰਘ, ਕਲਾਸ 10ਵੀਂ ਨੇ ਅੰਡਰ-19 ਦੇ 110 ਕਿਲੋਗ੍ਰਾਮ ਭਾਰ ਵਰਗ ਵਿੱਚ ਕੁੱਲ 87 ਕਿਲੋਗ੍ਰਾਮ ਭਾਰ ਚੁੱਕ ਕੇ ਸੋਨੇ ਦਾ ਤਮਗਾ ਹਾਸਲ ਕੀਤਾ।

ਅਜੀਤ ਡੈਸਕ 24-08-2026
ਦੋਰਾਹਾ, 23 ਅਗਸਤ (ਮਨਜੀਤ ਸਿੰਘ ਗਿੱਲ)-70ਵੀਆਂ ਜ਼ਿਲ੍ਹਾ ਪੱਧਰੀ ਵੇਟਲਿਫਟਿੰਗ ਸਕੂਲ ਖੇਡਾਂ 2026-27 ਵਿੱਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਮਨਰਾਜ ਸਿੰਘ, ਕਲਾਸ 10ਵੀਂ ਨੇ ਅੰਡਰ-19 ਦੇ 110 ਕਿਲੋਗ੍ਰਾਮ ਭਾਰ ਵਰਗ ਵਿੱਚ ਕੁੱਲ 87 ਕਿਲੋਗ੍ਰਾਮ ਭਾਰ ਚੁੱਕ ਕੇ ਸੋਨੇ ਦਾ ਤਮਗਾ ਹਾਸਲ ਕੀਤਾ। ਦਿਲਪ੍ਰੀਤ ਰਾਏ, ਕਲਾਸ +1 ਨੇ 88 ਕਿਲੋਗ੍ਰਾਮ ਭਾਰ ਵਰਗ ਵਿੱਚ ਕੁੱਲ 80 ਕਿਲੋਗ੍ਰਾਮ ਭਾਰ ਚੁੱਕ ਕੇ ਚਾਂਦੀ ਦਾ ਤਮਗਾ ਹਾਸਲ ਕੀਤਾ। ਇਸ ਸ਼ਾਨਦਾਰ ਉਪਲਬਧੀ ਲਈ ਸਕੂਲ ਵੱਲੋਂ ਖਿਡਾਰੀਆਂ ਦੇ ਸਨਮਾਨ ਮੌਕੇ ਪ੍ਰਿੰਸੀਪਲ ਜਤਿੰਦਰ ਸ਼ਰਮਾ, ਲੈਕਚਰਾਰ ਰਾਜੀਵ ਵੈਦ, ਸਕੂਲ ਦੇ ਡੀ. ਪੀ. ਪਰਮਿੰਦਰ ਸਿੰਘ ਅਤੇ ਲੈਕਚਰਾਰ ਅਜੀਤਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਵੱਲੋਂ ਦੋਵਾਂ ਹੋਣਹਾਰ ਖਿਡਾਰੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵੀ ਆਪ ਵਾਂਗ ਨੌਜਵਾਨਾ ਨੂੰ ਗੁੰਮਰਾਹ ਕਰਨ ਲੱਗੀ- ਗਿੱਲ ਬੇਰ ਕਲਾਂ ਅਗਲੀ ਖ਼ਬਰ ਪਿੰਡ ਜਲਾਲਦੀਵਾਲ ਵਿਖੇ ‘ਤੀਆਂ ਤੀਜ ਦਾ ਤਿਉਹਾਰ’ ਮਨਾਇਆ ਸਰਪੰਚ ਸੁਖਦੀਪ ਸੋਨੀ ਨੂੰ ਸਦਮਾ , ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।