ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਅਮਨਜੋਤ ਸਿੰਘ ਗੋਹਲਵੜੀਆ ਨੇ ਸੁਖਬੀਰ ਬਾਦਲ ਦਾ ਪੁੱਛਿਆ ਹਾਲ
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪਿਛਲੇ ਦਿਨੀਂ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਯੂਥ ਅਕਾਲੀ ਦਲ ਦੇ ਆਗੂ ਅਮਨਜੋਤ ਸਿੰਘ ਗੋਹਲਵੜੀਆ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ ਪੁੱਛਿਆ। ਇਸ ਮੌਕੇ ਗੋਹਲਵੜੀਆ ਵਲੋਂ ਉਨ੍ਹਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਸਮੇਂ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਅਮਨਜੋਤ ਸਿੰਘ ਗੋਹਲਵੜੀਆ। ਅਜੀਤ ਤਸਵੀਰ
25-08-2026