26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਨਿਸਟਰੀਅਲ ਕਾਮਿਆਂ ਨੇ ਪੁਤਲੇ ਫੂਕ ਕੇ ਸਰਕਾਰ ਵਿਰੁੱਧ ਕੱਢਿਆ ਗ਼ੁੱਸਾ

ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਪੰਜਾਬ ਭਰ ਵਿਚ ਮਨਿਸਟਰੀਅਲ ਕਾਮਿਆਂ ਵਲੋਂ ਅਰਵਿੰਦ ਕੇਜਰੀਵਾਲ ਅਤੇ ਸੌਰਭ ਦਾਸ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਮਹਾਂਨਗਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵੀ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਪੰਜਾਬ ਭਰ ਵਿਚ ਮਨਿਸਟਰੀਅਲ ਕਾਮਿਆਂ ਵਲੋਂ ਅਰਵਿੰਦ ਕੇਜਰੀਵਾਲ ਅਤੇ ਸੌਰਭ ਦਾਸ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਮਹਾਂਨਗਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵੀ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕੀਤੀ। ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਦੇ ਸੱਤਵੇਂ ਦਿਨ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਠੱਪ ਰਿਹਾ। ਇਸ ਮੌਕੇ ਗੁਰਪ੍ਰੀਤ ਸਿੰਘ ਖੱਟੜਾ, ਸੰਦੀਪ ਭੁੰਬਕ, ਵਿੱਕੀ ਜੁਨੇਜਾ ਅਤੇ ਸੰਜੀਵ ਭਾਰਗਵ ਨੇ ਕਿਹਾ ਕਿ ਸਰਕਾਰ ਵਲੋਂ ਮੰਗਾਂ ਦਾ ਹੱਲ ਨਾ ਕਰਨ ਕਾਰਨ ਸੰਘਰਸ਼ ਜਾਰੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ 27 ਅਗਸਤ ਦਾ ਮਹਾਂਬੰਦ ਸਿਰਫ਼ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਤਕ ਸੀਮਤ ਹੈ, ਬਾਜ਼ਾਰਾਂ ਜਾਂ ਨਿੱਜੀ ਅਦਾਰਿਆਂ ਨੂੰ ਬੰਦ ਕਰਨ ਦਾ ਕੋਈ ਸੱਦਾ ਨਹੀਂ ਹੈ। ਆਗੂਆਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਏ.ਸੀ.ਪੀ. ਸਕੀਮ ਲਾਗੂ ਕਰਨ, ਕੱਟੇ ਭੱਤੇ ਬਹਾਲ ਕਰਨ ਅਤੇ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਦਾ ਜਲਦ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਕੈਮਿਸਟ ਦੀ ਦੁਕਾਨ ’ਤੇ ਛਾਪਾਮਾਰੀ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਪੰਜਾਬ ਇਸ ਵਾਰ ਬਦਲੇਗਾ, ਭਾਰਤੀ ਜਨਤਾ ਪਾਰਟੀ ਲਿਆਵੇਗੀ ਨਵਾਂ ਬਦਲਾਅ-ਬੀ.ਐਲ. ਸੰਤੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।