26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਵਿਦਿਆਰਥੀ ਕੌਂਸਲ ਦਾ ਸਹੁੰ ਚੁੱਕ ਸਮਾਗਮ

ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਚ ਨਵੀਂ ਚੁਣੀ ਵਿਦਿਆਰਥੀ ਕੌਂਸਲ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਨਵੇਂ ਚੁਣੇ ਵਿਦਿਆਰਥੀ ਆਗੂਆਂ ਨੂੰ ਅਹੁਦਿਆਂ ਦੀ ਸਹੁੰ ਚੁਕਾਉਣ ਦੇ ਨਾਲ ਬੈਜ, ਸੈਸ਼ ਅਤੇ ਸਕੂਲ ਦਾ ਝੰਡਾ ਸੌਂਪ ਕੇ ਉਨ੍ਹਾਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ।

ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਚ ਨਵੀਂ ਚੁਣੀ ਵਿਦਿਆਰਥੀ ਕੌਂਸਲ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਨਵੇਂ ਚੁਣੇ ਵਿਦਿਆਰਥੀ ਆਗੂਆਂ ਨੂੰ ਅਹੁਦਿਆਂ ਦੀ ਸਹੁੰ ਚੁਕਾਉਣ ਦੇ ਨਾਲ ਬੈਜ, ਸੈਸ਼ ਅਤੇ ਸਕੂਲ ਦਾ ਝੰਡਾ ਸੌਂਪ ਕੇ ਉਨ੍ਹਾਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ। ਸਮਾਗਮ ਦੀ ਸ਼ੁਰੂਆਤ ਪਤਵੰਤੇ ਮਹਿਮਾਨਾਂ ਦੇ ਸਮਾਗਮ ਦੇ ਸਵਾਗਤ ਨਾਲ ਹੋਈ। ਜਿਸ ਉਪਰੰਤ ਐਨ.ਸੀ.ਸੀ. ਕੈਡਿਟਾਂ ਵਲੋਂ ਸ਼ਾਨਦਾਰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ । ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਕੌਂਸਲ ਉਨ੍ਹਾਂ ਵਿਚ ਆਗੂਪਣ, ਆਤਮ ਵਿਸ਼ਵਾਸ਼, ਅਨੁਸ਼ਾਸਨ ਅਤੇ ਫੈਸਲਾ ਲੈਣ ਦੀ ਸਮਰੱਥਾ ਵਿਕਸਿਤ ਕਰਨ ਦਾ ਮਹੱਤਵਪੂਰਨ ਮੰਚ ਹੈ। ਉਨ੍ਹਾਂ ਨਵੇਂ ਚੁਣੇ ਆਗੂਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਉਪ ਨਿਰਦੇਸ਼ਕਾ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਕੂਲ ਪ੍ਰਬੰਧਾਂ ਨੇ ਨਵੇਂ ਚੁਣੇ ਵਿਦਿਆਰਥੀ ਆਗੂਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਕੂਲ ਦੀ ਮਰਿਆਦਾ, ਅ੍ਵੁਸ਼ਾਸਨ ਅਤੇ ਉਤਮਤਾ ਨੂੰ ਕਾਇਮ ਰੱਖਣ ਦੀ ਸੱਦਾ ਦਿੱਤਾ।
ਪਿਛਲੀ ਖ਼ਬਰ ਰੈੱਡ ਰੋਜ਼ ਪਬਲਿਕ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਕਰਵਾਏ ਸੈਮੀਨਾਰ ਵਿਚ ‘ਦਾ ਰਾਜ, ਲਾਹੌਰ ਐਂਡ ਭਾਈ ਰਾਮ ਸਿੰਘ’ ਪੁਸਤਕ ਕੀਤੀ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।