26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜਾਇਦਾਦ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਜਲੰਧਰ ਦੇ ਪਤੀ-ਪਤਨੀ ਖਿਲਾਫ਼ ਕੇਸ ਦਰਜ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ 16 ਕਰੋੜ 81 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਜਲੰਧਰ ਦੇ ਪਤੀ- ਪਤਨੀ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗੁਰਦੇਵ ਨਗਰ ਦੇ ਰਹਿਣ ਵਾਲੇ ਸਤਪਾਲ ਸਚਦੇਵਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਅਤੁਲ ਮਹਿਤਾ ਪੁੱਤਰ ਜਤਿੰਦਰ ਕੁਮਾਰ ਅਤੇ ਉਸਦੀ ਪਤਨੀ ਸਲੋਨੀ ਮਹਿਤਾ ਵਾਸੀ ਜਲੰਧਰ ਖਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ 16 ਕਰੋੜ 81 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਜਲੰਧਰ ਦੇ ਪਤੀ- ਪਤਨੀ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗੁਰਦੇਵ ਨਗਰ ਦੇ ਰਹਿਣ ਵਾਲੇ ਸਤਪਾਲ ਸਚਦੇਵਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਅਤੁਲ ਮਹਿਤਾ ਪੁੱਤਰ ਜਤਿੰਦਰ ਕੁਮਾਰ ਅਤੇ ਉਸਦੀ ਪਤਨੀ ਸਲੋਨੀ ਮਹਿਤਾ ਵਾਸੀ ਜਲੰਧਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੇ ਜਾਣਕਾਰ ਸੀ ਨੇ ਉਸ ਨੂੰ ਜ਼ਮੀਨ ਦੇ ਕਾਰੋਬਾਰ ਵਿਚ ਵੱਧ ਮੁਨਾਫਾ ਦੇਣ ਅਤੇ ਸਸਤੀ ਜ਼ਮੀਨ ਲੈ ਕੇ ਦੇਣ ਦਾ ਝਾਂਸਾ ਦੇ ਕੇ 16 ਕਰੋੜ 81 ਲੱਖ ਰੁਪਏ ਲੈ ਲਏ। ਪਰ ਕਥਿਤ ਦੋਸ਼ੀ ਬਾਅਦ ਵਿਚ ਆਪਣੇ ਇਸ ਵਾਅਦੇ ਤੋਂ ਮੁੱਕਰ ਗਏ, ਜਿਸ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਕਰਿਆਨਾ ਦੁਕਾਨ ਤੋਂ ਚੋਰ ਹਜ਼ਾਰਾਂ ਦੀ ਨਗਦੀ ਤੇ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ ਅਗਲੀ ਖ਼ਬਰ ਰੈੱਡ ਰੋਜ਼ ਪਬਲਿਕ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।