ਬਿਊਟੀ ਪਾਰਲਰ ਤੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਭੈਣ ਭਰਾ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਬਿਊਟੀ ਪਾਰਲਰ ਤੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਭੈਣ ਭਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮੁਹੰਮਦ ਅਸਲਮ ਵਾਸੀ ਸਤਿਕਾਰ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਤਬਸੁਮ ਅਤੇ ਉਸ ਦੇ ਭਰਾ ਸਾਹਿਲ ਵਾਸੀ ਪੰਜਾਬੀ ਬਾਗ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਬਿਊਟੀ ਪਾਰਲਰ ਤੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਭੈਣ ਭਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮੁਹੰਮਦ ਅਸਲਮ ਵਾਸੀ ਸਤਿਕਾਰ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਤਬਸੁਮ ਅਤੇ ਉਸ ਦੇ ਭਰਾ ਸਾਹਿਲ ਵਾਸੀ ਪੰਜਾਬੀ ਬਾਗ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਪਤਨੀ ਰੇਸ਼ਮਾ ਘਰ ਵਿਚ ਹੀ ਬਿਊਟੀ ਪਾਰਲਰ ਦਾ ਕੰਮ ਕਰਦੀ ਹੈ ਅਤੇ ਬੀਤੇ ਦਿਨ ਉਕਤ ਕਥਿਤ ਦੋਸ਼ੀ ਤਬਸੁਮ ਆਪਣੀ ਇਕ ਹੋਰ ਸਾਥੀ ਤਰਨੁਮ ਨਾਲ ਫੇਸ਼ੀਅਲ ਕਰਵਾਉਣ ਲਈ ਪਾਰਲਰ ’ਤੇ ਆਈਆਂ ਸਨ। ਇਸ ਦੌਰਾਨ ਇਹਨਾਂ ਨੇ ਸਾਹਿਲ ਨੂੰ ਵੀ ਉੱਥੇ ਬੁਲਾ ਲਿਆ। ਕਥਿਤ ਦੋਸ਼ੀ ਤਬਸੁਮ ਅਤੇ ਸਾਹਿਲ ਪਾਰਲਰ ਵਿਚ ਪਏ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਉੱਥੇ ਲੱਗੀ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ’ਤੇ ਮੁਹੰਮਦ ਅਸਲਮ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।