29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਚੌਕ ਵਿਚ ਅੱਜ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ, ਜਦੋਂ ਉਕਤ ਨੌਜਵਾਨ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਤੇਜ ਰਫ਼ਤਾਰ ਕਾਰ ਨੇ ਸੜਕ ‘ਤੇ ਜਾ ਰਹੇ ਵੱਖ-ਵੱਖ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਅਜੀਤ ਡੈਸਕ 29-08-2026
ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਚੌਕ ਵਿਚ ਅੱਜ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ, ਜਦੋਂ ਉਕਤ ਨੌਜਵਾਨ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਤੇਜ ਰਫ਼ਤਾਰ ਕਾਰ ਨੇ ਸੜਕ ‘ਤੇ ਜਾ ਰਹੇ ਵੱਖ-ਵੱਖ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਇਹ ਤਿੰਨੋ ਜ਼ਖਮੀ ਹੋ ਗਏ। ਇਹਨਾਂ ਤਿੰਨਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਇਹਨਾਂ ਵਿਚੋਂ ਇਕ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਿਸ ਦੀ ਕਿ ਦੇਰ ਸ਼ਾਮ ਤੱਕ ਸ਼ਨਾਖ਼ਤ ਨਹੀਂ ਹੋ ਸਕੀ ਸੀ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਦੋਸ਼ੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀ ਹੈ।
ਪਿਛਲੀ ਖ਼ਬਰ ਜੀ ਗਰੁੱਪ ਦੇ ਸੰਸਥਾਪਕ ਸਿਰ 22,006 ਕਰੋੜ ਦਾ ਕਰਜ਼ਾ, ਵਸੂਲੀ ਸਿਰਫ਼ 6.5 ਕਰੋੜ-ਸੀ.ਪੀ.ਆਈ. ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।