ਵਿਧਾਇਕਾ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਗਿਆਸਪੁਰਾ ਅਤੇ ਆਸ-ਪਾਸ ਦੇ ਇਲਾਕਿਆਂ ’ਚ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ
ਢੰਡਾਰੀ ਕਲਾਂ/ਲੁਧਿਆਣਾ, 28 ਅਗਸਤ (ਜਸਵੀਰ ਸਿੰਘ ਬੰਗਾ)-ਵਿਕਾਸ ਕਾਰਜਾਂ ਵਿਚ ਤੇਜੀ ਲਿਆਉਣ ਅਤੇ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਅੱਜ ਗਿਆਸਪੁਰਾ, ਸੂਆ ਰੋਡ, 33 ਫੁੱਟ ਰੋਡ, ਈਸਟਮੈਨ ਚੌਕ ਸਮੇਤ ਹੋਰ ਇਲਾਕਿਆਂ ਵਿੱਚ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਜੋਨਲ ਕਮਿਸ਼ਨਰ ਗੁਰਪਾਲ ਸਿੰਘ ਅਤੇ ਨਗਰ ਨਿਗਮ ਦੀ ਬੀ.
ਢੰਡਾਰੀ ਕਲਾਂ/ਲੁਧਿਆਣਾ, 28 ਅਗਸਤ (ਜਸਵੀਰ ਸਿੰਘ ਬੰਗਾ)-ਵਿਕਾਸ ਕਾਰਜਾਂ ਵਿਚ ਤੇਜੀ ਲਿਆਉਣ ਅਤੇ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਅੱਜ ਗਿਆਸਪੁਰਾ, ਸੂਆ ਰੋਡ, 33 ਫੁੱਟ ਰੋਡ, ਈਸਟਮੈਨ ਚੌਕ ਸਮੇਤ ਹੋਰ ਇਲਾਕਿਆਂ ਵਿੱਚ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਜੋਨਲ ਕਮਿਸ਼ਨਰ ਗੁਰਪਾਲ ਸਿੰਘ ਅਤੇ ਨਗਰ ਨਿਗਮ ਦੀ ਬੀ.ਐਂਡ.ਆਰ ਸਾਖਾ, ਓ.ਐਂਡ.ਐਮ.ਸੈੱਲ, ਸਿਹਤ ਸਾਖਾ ਆਦਿ ਦੇ ਹੋਰ ਅਧਿਕਾਰੀ ਮੌਜੂਦ ਸਨ। ਨਿਰੀਖਣ ਦੌਰਾਨ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੀ ਰੀਕਾਰਪੇਟਿੰਗ ਆਦਿ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਸਿਹਤ ਸਾਖਾ ਦੇ ਸਬੰਧਿਤ ਅਧਿਕਾਰੀਆਂ ਨੂੰ ਵੀ ਸਫਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਧਾਇਕ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਕਿਹਾ ਕਿ ਓ.ਐਂਡ.ਐਮ.ਸੈੱਲ ਅਤੇ ਬੀ.ਐਂਡ.ਆਰ ਸਾਖਾ ਦੇ ਅਧਿਕਾਰੀਆਂ ਨੂੰ ਕੰਮਾਂ ਵਿੱਚ ਤੇਜੀ ਲਿਆਉਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ। ਇਸ ਤੋਂ ਇਲਾਵਾ ਸਬੰਧਿਤ ਅਧਿਕਾਰੀਆਂ ਨੂੰ ਮੌਸਮ ਦੇ ਅਨੁਕੂਲ ਹੁੰਦੇ ਹੀ ਪ੍ਰਸਤਾਵਿਤ ਸੜਕ ਪੁਨਰ ਨਿਰਮਾਣ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।