ਗੋਲੀ ਮਾਰ ਕੇ ਨੌਜਵਾਨ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ ਤਿੰਨ ਖਿਲਾਫ਼ ਕੇਸ ਦਰਜ
ਲੁਧਿਆਣਾ, 29 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆਂ ਰੋਡ ‘ਤੇ ਬੀਤੀ ਰਾਤ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਜਖਮੀ ਹੋਏ ਨੌਜਵਾਨ ਜਸਪ੍ਰੀਤ ਸਿੰਘ ਦੇ ਭਰਾ ਸੁਖਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪਰਮਿੰਦਰ ਬਾਜਵਾ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
30-08-2026