31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨ ਕ ਦੀ ਅਤੇ ਗਹਿਣੇ ਚੋਰੀ

ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਉਣੀ ਮੁਹੱਲਾ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ 7 ਲੱਖ 50 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੰਚਨ ਭੋਲਾ ਪਤਨੀ ਪਵਨ ਕੁਮਾਰ ਵਾਸੀ ਛਾਉਣੀ ਮੁਹੱਲਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 31-08-2026
ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਉਣੀ ਮੁਹੱਲਾ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ 7 ਲੱਖ 50 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੰਚਨ ਭੋਲਾ ਪਤਨੀ ਪਵਨ ਕੁਮਾਰ ਵਾਸੀ ਛਾਉਣੀ ਮੁਹੱਲਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰਾਂ ਵਲੋਂ ਉਸ ਦੇ ਘਰ ਅਤੇ ਲਾਕਰ ਦੇ ਤਾਲੇ ਤੋੜ ਕੇ 7 ਲੱਖ 50 ਹਜ਼ਾਰ ਰੁਪਏ ਦੀ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਹਾਲ ਦੀ ਘੜੀ ਚੋਰਾਂ ਦਾ ਸੁਰਾਗ ਨਹੀਂ ਲੱਗਾ ਹੈ। ਖੋਹ ਦੀ ਵਾਰਦਾਤ - ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਇੰਡਸਟਰੀ ਏਰੀਆ ਏ. ਚੀਮਾ ਚੌਕ ਦੀ ਸ਼ਿਕਾਇਤ ’ਤੇ ਰਾਹੁਲ ਗਾਬਾ ਵਾਸੀ ਧਰਮਪੁਰਾ ਪ੍ਰਿੰਸ ਅਤੇ ਰਿਸ਼ੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ਉਸ ਦੇ ਘਰ ਜ਼ਬਰਦਸਤੀ ਦਾਖਿਲ ਹੋਏ ਅਤੇ ਉਸ ਤੋਂ ਪੈਸੇ ਦੀ ਮੰਗ ਕਰਨ ਲੱਗ ਪਏ। ਜਦੋਂ ਉਸ ਨੇ ਪੈਸੇ ਦੇਣ ਇਨਕਾਰ ਕੀਤਾ ਤਾਂ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਪਾਸੋਂ ਹਜ਼ਾਰਾਂ ਰੁਪਏ ਦੀ ਨਗਦੀ, ਮੋਬਾਈਲ ਅਤੇ ਸੋਨੇ ਦਾ ਕੜਾ ਖੋਹ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਸੜਕ ਹਾਦਸੇ ਵਿਚ ਮੌਤ - ਪਿੰਡ ਕਨੇਚ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਦੇਰ ਸ਼ਾਮ ਤੱਕ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ ਸੀ। ਪੁਲਿਸ ਅਨੁਸਾਰ ਜਦੋਂ ਕੁੱਝ ਲੋਕਾਂ ਨੇ ਸੜਕ ‘ਤੇ ਲਾਸ਼ ਪਈ ਦੇਖੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ ਤੇ ਪਹੁੰਚੇ। ਪੁਲਿਸ ਵਲੋਂ ਉਸਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਕਤ ਮ੍ਰਿਤਕ ਨੌਜਵਾਨ ਸੜਕ ਪਾਰ ਕਰ ਰਿਹਾ ਸੀ ਕਿ ਅਣਪਛਾਤੇ ਵਾਹਨ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਕਾਰ ਚੋਰੀ - ਸਥਾਨਕ ਰੱਖ ਬਾਗ਼ ਦੇ ਬਾਹਰੋਂ ਚੋਰਾਂ ਵਲੋਂ ਸੁਰਿੰਦਰ ਸਿੰਘ ਵਾਸੀ ਸੰਤੋਖ ਨਗਰ ਦੀ ਕਾਰ ਚੋਰੀ ਕਰ ਲਈ ਗਈ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮਿਲਾਪ ਦਿਹਾੜੇ ’ਤੇ ਸਦਭਾਵਨਾ ਯਾਤਰਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਅਜੀਤ ਦੇ ਪੱਤਰਕਾਰ ਅਤੇ ਗੀਤਕਾਰ ਪਾਲਾ ਰਾਜੇ... ਅਗਲੀ ਖ਼ਬਰ ਲੜਕੀ ਨਾਲ ਛੇੜਖ਼ਾਨੀ ਦਾ ਵਿਰੋਧ ਕਰਨ ’ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।