31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੱਕੇ ਮੋਰਚੇ ਦੀ ਸ਼ੁਰੂਆਤ

ਲੁਧਿਆਣਾ, 30 ਅਗਸਤ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀਸੀ ਦਫ਼ਤਰ ਅੱਗੇ ਪੱਕੇ ਮੋਰਚੇ ’ਚ ਪਹੁੰਚੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਚੱਲ ਰਿਹਾ ਹੈ।

12-13 ਨੂੰ ਮੰਤਰੀਆਂ ਤੇ 19-20 ਸਤੰਬਰ ਨੂੰ ਵਿਧਾਇਕਾਂ ਦੇ ਘਰਾਂ ਅੱਗੇ ਗੂੰਜੇਗਾ ਰੋਸ 31-08-2026
ਲੁਧਿਆਣਾ, 30 ਅਗਸਤ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀਸੀ ਦਫ਼ਤਰ ਅੱਗੇ ਪੱਕੇ ਮੋਰਚੇ ’ਚ ਪਹੁੰਚੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਚੱਲ ਰਿਹਾ ਹੈ। ਸਰਕਾਰ ਕਿਸਾਨਾਂ ਅਤੇ ਹੋਰ ਸੰਘਰਸ਼ਾਂ ਕਰਕੇ ਲੋਕਾਂ ਨਾਲ ਮੀਟਿੰਗ ਮੀਟਿੰਗ ਖੇਡ ਰਹੀ ਹੈ। ਮੰਗਾਂ ਦਾ ਜ਼ਿਕਰ ਕਰਦਿਆਂ ਆਗੂਆਂ ਨੇ ਕਿਹਾ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ , ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕਰਵਾਉਣ ਲਈ, ਆਬਾਦਕਾਰਾਂ ਨੂੰ ਮਾਲਕੀ ਹੱਕ ਦਿਵਾਉਣ ਲਈ, ਲੈਂਡ ਪੋਲਿੰਗ ਪਾਲਿਸੀ ਰੱਦ ਕਰਵਾਉਣ ਲਈ, ਕਿਸਾਨਾਂ ’ਤੇ ਪਾਏ ਕੇਸ ਖ਼ਤਮ ਕਰਾਉਣ ਅਤੇ ਪੁਲਿਸ ਵਲੋਂ ਜਬਰ ਜ਼ੁਲਮ ਦੇ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਮੋਰਚਾ ਦੀ ਅੱਜ ਸ਼ੁਰੂਆਤ ਹੋਈ ਹੈ। ਬਲਵੰਤ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਉਪਰ ਜਬਰ ਜ਼ੁਲਮ ਢਾਹ ਰਹੀਆਂ ਹਨ ਤੇ ਕਾਰਪੋਰੇਟਾਂ ਪੱਖੀ ਨੀਤੀਆਂ ਲਿਆ ਕੇ ਉਨ੍ਹਾਂ ਦਾ ਖ਼ਜ਼ਾਨਾ ਭਰਨ ਜਾ ਰਹੀਆਂ ਹਨ ਤੇ ਸਾਡੀਆਂ ਜ਼ਮੀਨਾਂ, ਸਾਡੀ ਕਿਰਤ ਨੂੰ ਖੋਹਿਆ ਜਾ ਰਿਹਾ ਹੈ। ਇਸ ਲਈ ਆਪਣੀਆਂ ਮੰਗਾਂ ਲਈ ਸਾਨੂੰ ਇਕੱਠੇ ਹੋ ਕੇ ਲੰਬੇ ਦਮ ਰੱਖ ਕੇ ਸੰਘਰਸ਼ ਕਰਨ ਦੀ ਲੋੜ ਹੈ। ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ ਨੇ ਕਿਹਾ ਭਾਰਤ ਅਮਰੀਕਾ ਮੁਕਤ ਵਪਾਰ ਵਾਰਤਾ, ਜਿੱਥੇ ਕਿਸਾਨਾਂ ਲਈ ਉਜਾੜੇ ਦੇ ਵਾਰੰਟ ਹਨ, ਉਥੇ ਮਜ਼ਦੂਰਾਂ ਮੁਲਾਜ਼ਮਾਂ ਸਨਅਤੀ ਮਜ਼ਦੂਰਾਂ ਦੇ ਲਈ ਵੀ ਉਜਾੜੇ ਦੇ ਵਰੰਟ ਹਨ। ਵੱਧ ਤੋਂ ਵੱਧ ਗਿਣਤੀ ’ਚ ਮਜ਼ਦੂਰ ਪੱਕੇ ਮੋਰਚੇ ’ਚ ਸ਼ਾਮਿਲ ਹੋਣਗੇ। ਅੱਜ ਜਗਮੀਤ ਸਿੰਘ ਕਲਾੜ੍ਹ, ਮਨੋਹਰ ਸਿੰਘ ਕਲਾੜ, ਯੁਵਰਾਜ ਸਿੰਘ ਘੁਡਾਣੀ, ਜਸਵੀਰ ਸਿੰਘ ਅਸ਼ਗਰੀਪੁਰ, ਨਾਜ਼ਰ ਸਿੰਘ ਸਿਆੜ, ਮਨਜੀਤ ਸਿੰਘ ਬੁਢੇਲ, ਦਵਿੰਦਰ ਸਿੰਘ ਸਿਰਥਲਾ, ਤੀਰਥ ਸਿੰਘ ਤਲਵੰਡੀ, ਜਸਦੀਪ ਸਿੰਘ ਜੱਸੋਵਾਲ ਵੀ ਸ਼ਾਮਿਲ ਰਹੇ।
ਪਿਛਲੀ ਖ਼ਬਰ ਪੀ.ਡਬਲਯੂ.ਆਰ. ਵਲੋਂ ਧਾਂਦਰਾ ਵਿਖੇ ‘ਰੋਡ ਟੂ ਕ੍ਰਾਂਤੀ’ ਲਾਈਵ ਪ੍ਰੋਰੈਸਲਿੰਗ ਸ਼ੋਅ ਕਰਵਾਇਆ ਅਗਲੀ ਖ਼ਬਰ ਘਰੇਲੂ ਕਲੇਸ਼ ਦੇ ਚਲਦਿਆਂ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।