01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜੀ.ਐਸ.ਟੀ. ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ’ਤੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜੀ. ਐਸ.

ਅਜੀਤ ਡੈਸਕ 01-09-2026
ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜੀ.ਐਸ.ਟੀ. ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਟੈਕਸ ਅਧਿਕਾਰੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਕਮਲਜੀਤ ਸਿੰਘ ਪੁੱਤਰ ਕੈਲਾਸ਼ ਚੰਦ ਵਾਸੀ ਸੁਨਾਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਜੀ.ਐਸ.ਟੀ. ਦੀ ਬਕਾਇਆ ਰਕਮ ਇਕ ਕਰੋੜ 38, 116 ਰੁਪਏ ਮਹਿਕਮੇ ਪਾਸ ਜਮਾਂ ਨਹੀਂ ਕਰਵਾਈ ਗਈ। ਇਸ ਸਬੰਧੀ ਕਾਰੋਬਾਰੀ ਨੂੰ ਕਈ ਵਾਰ ਨੋਟਿਸ ਵੀ ਭੇਜੇ ਗਏ ਸਨ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਹੈਰੋਇਨ ਸਮੇਤ ਕਾਬੂ -ਪੁਲਿਸ ਨੇ ਜੀਵਨ ਅਰੋੜਾ ਵਾਸੀ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਉਕਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਪੁਲਿਸ ਨੇ ਉਸ ਨੂੰ ਸਤਿਸੰਗ ਘਰ ਨੇੜਿਓਂ ਕਾਬੂ ਕੀਤਾ ਗਿਆ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪਤੀ-ਪਤਨੀ ਦੀ ਕੁੱਟਮਾਰ -ਪੁਲਿਸ ਨੇ ਲਿਆਕਤ ਅਲੀ ਵਾਸੀ ਪਿੰਡ ਲਲਤੋਂ ਖ਼ੁਰਦ ਦੀ ਸ਼ਿਕਾਇਤ ’ਤੇ ਸ਼ੇਰੂ ਵਾਸੀ ਲਲਤੋਂ ਖ਼ੁਰਦ ਅਤੇ ਉਸਦੇ ਚਾਰ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਦੋਸ਼ੀਆਂ ਉਤੇ ਉਸ ਦੀ ਅਤੇ ਉਸਦੀ ਪਤਨੀ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾਂਦਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਸ਼ੀਲੀਆਂ ਗੋਲੀਆਂ ਸਮੇਤ ਕਾਬੂ -ਪੁਲਿਸ ਨੇ ਕਰਨ ਸਿੰਘ ਵਾਸੀ ਹਜ਼ੂਰੀ ਬਾਗ਼ ਅਤੇ ਮਨੀਸ਼ ਕੁਮਾਰ ਵਾਸੀ ਠਾਕੁਰ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚ 75 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਕਤ ਕਥਿਤ ਦੋਸ਼ੀ ਨੂੰ ਮੈਟਰੋ ਮਾਲ ਸਲੇਮ ਟਾਬਰੀ ਨੇੜਿਓਂ ਕਾਬੂ ਕੀਤਾ ਹੈ। ਉਸ ਪਾਸੋਂ ਹੋਰ ਵੀ ਉਸ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਔਰਤਾਂ ਸਮੇਤ ਤਿੰਨ ਦੀ ਮੌਤ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।