02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੰਦਾ ਪਾਣੀ, ਟੁੱਟੀਆਂ ਸੜਕਾਂ ਤੇ ਕੂੜੇ ਦੇ ਢੇਰਾਂ ਵਿਚਕਾਰ ਪੂਰਬੀ ਹਲਕੇ ਦੇ ਲੋਕਾਂ ਦੀ ਜ਼ਿੰਦਗੀ ਬੇਹਾਲ

ਲੁਧਿਆਣਾ, 1 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ ਅਤੇ ਮੁਹੱਲਿਆਂ ਵਿਚ ਸੀਵਰੇਜ, ਸੜਕਾਂ, ਸਫ਼ਾਈ ਅਤੇ ਹੋਰ ਬੁਨਿਆਦੀ ਨਗਰ ਨਿਗਮ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਲੋਕਾਂ ਦੀਆਂ ਮੁਸ਼ਕਿਲਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਮੰਗ ਨੂੰ ਲੈ ਕੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਨੇ ਨਗਰ ਨਿਗਮ ਕਮਿਸ਼ਨਰ ਕੋਲ ਮਾਮਲਾ ਚੁੱਕਿਆ।

ਅਜੀਤ ਡੈਸਕ 02-09-2026
ਲੁਧਿਆਣਾ, 1 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ ਅਤੇ ਮੁਹੱਲਿਆਂ ਵਿਚ ਸੀਵਰੇਜ, ਸੜਕਾਂ, ਸਫ਼ਾਈ ਅਤੇ ਹੋਰ ਬੁਨਿਆਦੀ ਨਗਰ ਨਿਗਮ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਲੋਕਾਂ ਦੀਆਂ ਮੁਸ਼ਕਿਲਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਮੰਗ ਨੂੰ ਲੈ ਕੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਨੇ ਨਗਰ ਨਿਗਮ ਕਮਿਸ਼ਨਰ ਕੋਲ ਮਾਮਲਾ ਚੁੱਕਿਆ। ਇਸ ਸੰਬੰਧੀ ਪੂਰਬੀ ਹਲਕੇ ਦੇ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਦੇ ਵਸਨੀਕਾਂ ਵਲੋਂ ਨਗਰ ਨਿਗਮ ਕਮਿਸ਼ਨਰ ਨੂੰ ਲਿਖਤੀ ਤੌਰ ’ਤੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਵਸਨੀਕਾਂ ਨੇ ਦੱਸਿਆ ਕਿ ਕਈ ਇਲਾਕਿਆਂ ਵਿਚ ਸੀਵਰੇਜ ਜਾਮ ਹੋਣ, ਗੰਦਾ ਪਾਣੀ ਗਲੀਆਂ ਅਤੇ ਸੜਕਾਂ ’ਤੇ ਖੜ੍ਹਾ ਰਹਿਣ, ਸੀਵਰੇਜ ਦਾ ਪਾਣੀ ਘਰਾਂ ਵਿਚ ਦਾਖਲ ਹੋਣ, ਟੁੱਟੀਆਂ ਸੜਕਾਂ ਅਤੇ ਥਾਂ-ਥਾਂ ਕੂੜੇ ਦੇ ਢੇਰਾਂ ਕਾਰਨ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਵਸਨੀਕਾਂ ਵਲੋਂ ਸੰਨਿਆਸ ਨਗਰ, ਦੀਪ ਵਿਹਾਰ, ਗੋਲਡਨ ਕਾਲੋਨੀ ਅਤੇ ਹਰਿੰਦਰ ਨਗਰ, ਵਾਰਡ ਨੰਬਰ 2, ਨੂਰਵਾਲਾ ਰੋਡ, ਵਾਰਡ ਨੰਬਰ 3, 4, ਕਾਕੋਵਾਲ ਰੋਡ, ਵਾਰਡ ਨੰਬਰ 5, ਵਰਧਮਾਨ ਕਾਲੋਨੀ, ਵਾਰਡ ਨੰਬਰ 6 ਅਤੇ ਰਾਹੋਂ ਰੋਡ, ਵਾਰਡ ਨੰਬਰ 7 ਨਾਲ ਸਬੰਧਿਤ ਸਮੱਸਿਆਵਾਂ ਵਿਸ਼ੇਸ਼ ਤੌਰ ’ਤੇ ਨਗਰ ਨਿਗਮ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਵਸਨੀਕਾਂ ਨੇ ਕਿਹਾ ਕਿ ਸਮੱਸਿਆਵਾਂ ਦਾ ਹੱਲ ਸਿਰਫ਼ ਆਰਜ਼ੀ ਤੌਰ ’ਤੇ ਕਰਨ ਦੀ ਬਜਾਏ ਪੱਕੇ ਪ੍ਰਬੰਧ ਕੀਤੇ ਜਾਣ। ਸੀਵਰੇਜ ਦੀ ਨਿਯਮਤ ਸਫ਼ਾਈ, ਖ਼ਰਾਬ ਸੜਕਾਂ ਦੀ ਮੁਰੰਮਤ, ਕੂੜੇ ਦੀ ਸਮੇਂ ਸਿਰ ਚੁਕਾਈ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਨਿਯਮਤ ਸਫ਼ਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਇਲਾਕਾ ਨਿਵਾਸੀਆਂ ਨੇ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਕਿ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਹਦਾਇਤਾਂ ਜਾਰੀ ਕਰਕੇ ਸਮੱਸਿਆਵਾਂ ਦਾ ਨਿਪਟਾਰਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਮੁੱਢਲੀਆਂ ਸਹੂਲਤਾਂ ਨਾਲ ਜੁੜੀਆਂ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਕਾਰਵਾਈ ਦੇ ਨਾਲ-ਨਾਲ ਉਸ ਦੇ ਨਤੀਜੇ ਵੀ ਜ਼ਮੀਨ ’ਤੇ ਦਿਖਾਈ ਦੇਣੇ ਚਾਹੀਦੇ ਹਨ। ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਨੇ ਵੀ ਨਗਰ ਨਿਗਮ ਪ੍ਰਸ਼ਾਸਨ ਤੋਂ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਹਲਕਾ ਪੂਰਬੀ ਦੇ ਪ੍ਰਭਾਵਿਤ ਇਲਾਕਿਆਂ ਵਿਚ ਤੁਰੰਤ ਸਫ਼ਾਈ, ਸੀਵਰੇਜ ਅਤੇ ਸੜਕਾਂ ਨਾਲ ਸੰਬੰਧਿਤ ਕੰਮ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸੰਦੀਪ, ਪ੍ਰਿੰਸ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕੌਂਸਲਰ ਗੌਰਵ ਭੱਟੀ ਨੇ ਨਿਗਮ ਕਮਿਸ਼ਨਰ ਕੋਲ ਚੁੱਕਿਆ ਮੁੱਦਾ ਅਗਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਗੁਰੂ ਤੇਗ ਬਹਾਦਰ ਨਗਰ ’ਚ ਚਲਾਈ ਸਫ਼ਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।