03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁਗਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਦਿਵਸ ਸੰਬੰਧ ’ ਚ ਸਜਾਏ ਕੀਰਤਨ ਸਮਾਗਮ

ਲੁਧਿਆਣਾ, 2 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਦਿਵਸ ਦੇ ਸਬੰਧ ਵਿਚ ਸਜਾਏ ਗਏ ਕੀਰਤਨ ਸਮਾਗਮ ‘ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ‘ਚ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਨੇ ਆਪਣੇ ਰਸਭਿੰਨੇ ਅਤੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜ ਕੇ ਨਿਹਾਲ ਕੀਤਾ।

ਅਜੀਤ ਡੈਸਕ 03-09-2026
ਲੁਧਿਆਣਾ, 2 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਦਿਵਸ ਦੇ ਸਬੰਧ ਵਿਚ ਸਜਾਏ ਗਏ ਕੀਰਤਨ ਸਮਾਗਮ ‘ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ‘ਚ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਨੇ ਆਪਣੇ ਰਸਭਿੰਨੇ ਅਤੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜ ਕੇ ਨਿਹਾਲ ਕੀਤਾ। ਉਨ੍ਹਾਂ ਵਲੋਂ ਗਾਇਨ ਕੀਤੇ ਇਲਾਹੀ ਬਾਣੀ ਦੇ ਸ਼ਬਦਾਂ ਨਾਲ ਸਮੁੱਚਾ ਪੰਡਾਲ ਅਧਿਆਤਮਿਕ ਰੰਗ ਵਿਚ ਰੰਗਿਆ ਗਿਆ। ਗੁਰੂ ਘਰ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਅਮ੍ਰਿਤਪਾਲ ਕੌਰ, ਕਰਮਜੀਤ ਕੌਰ ਅਤੇ ਬੀਬੀ ਮਨਵਿੰਦਰ ਕੌਰ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਬੀਬੀ ਜਸਲੀਨ ਕੌਰ ਦੇ ਕੀਰਤਨੀ ਜੱਥੇ ਦਾ ਸਨਮਾਨ ਵੀ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ ਦੇ ਮਾਰਗ ‘ਤੇ ਚੱਲਣ ਦੀ ਜੀਵਨ-ਜੁਗਤ ਸਿਖਾਉਂਦੀ ਹੈ, ਇਸ ਲਈ ਹਰੇਕ ਪ੍ਰਾਣੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਮਲੀ ਰੂਪ ਵਿਚ ਧਾਰਨ ਕਰਨਾ ਚਾਹੀਦਾ ਹੈ। ਬਾਣੀ ਦੇ ਅਰਥ-ਭਾਵ ਸਮਝ ਕੇ ਨਾਮ ਸਿਮਰਨ, ਨਿਮਰਤਾ, ਸੇਵਾ ਅਤੇ ਸਰਬੱਤ ਦੇ ਭਲੇ ਵਾਲੇ ਆਦਰਸ਼ਾਂ ਨੂੰ ਅਪਣਾਉਣਾ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰਸਿੱਖੀ ਵਿਰਸੇ ਅਤੇ ਗੁਰਮਤਿ ਗਿਆਨ ਨਾਲ ਜ਼ਰੂਰ ਜੋੜਨ ਅਰਦਾਸ ਹੁਕਮਨਾਮੇ ਉਪਰੰਤ ਸੰਗਤਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।ਸੰਗਤਾਂ ‘ਚ ਗੁਰੂ ਘਰ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸੱਚਦੇਵਾ, ਮਲਕੀਤ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚੱਗਰ, ਬਲਬੀਰ ਸਿੰਘ, ਤਰਲੋਕ ਸਿੰਘ, ਪਰਮਜੀਤ ਸਿੰਘ, ਬੀਬੀ ਮਨਜੀਤ ਕੌਰ, ਕਰਮਜੀਤ ਕੌਰ, ਕੁਲਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਅੰਮ੍ਰਿਤਪਾਲ ਕੌਰ, ਸਿਮਰਨ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੋਰ ਟੂ ਡੋਰ ਕੂੜਾ ਚੁੱਕਣ ਦਾ ਠੇਕਾ ਰੱਦ ਕਰੇ ਨਿਗਮ-ਧੀਂਗਾਨ ਅਗਲੀ ਖ਼ਬਰ ਕਾਰਪੋਰੇਟ ਘਰਾਣਿਆਂ ਨੂੰ ਸੁਰੱਖਿਅਤ ਰੱਖਣ ਦਾ ਖ਼ਮਿਆਜ਼ਾ ਲੋਕ ਕਿਉਂ ਭੁਗਤਣ-ਪ੍ਰਧਾਨ ਮਨਿੰਦਰਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।