03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਖ-ਵੱਖ ਸੰਸਥਾਵਾਂ, ਸਕੂਲ ਮੁਖੀਆਂ, ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦਾ ਲਿਆ ਜਾਵੇਗਾ ਸਹਿਯੋਗ-ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ

ਲੁਧਿਆਣਾ, 2 ਸਤੰਬਰ (ਡਾ: ਤਰਲੋਚਨ ਸਿੰਘ)-ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਖ-ਵੱਖ ਸੰਸਥਾਵਾਂ, ਸਕੂਲ ਮੁਖੀਆਂ, ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਪ੍ਰਸਿੱਧ ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਨੇ ਐਲ.

ਅਜੀਤ ਡੈਸਕ 03-09-2026
ਲੁਧਿਆਣਾ, 2 ਸਤੰਬਰ (ਡਾ: ਤਰਲੋਚਨ ਸਿੰਘ)-ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਖ-ਵੱਖ ਸੰਸਥਾਵਾਂ, ਸਕੂਲ ਮੁਖੀਆਂ, ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਪ੍ਰਸਿੱਧ ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਨੇ ਐਲ.ਸੀ.ਪੀ.ਡੀ.ਏ. ਵੈੱਲਫੇਅਰ ਫਾਊਂਡੇਸ਼ਨ ਵਲੋਂ ਸਤਲੁਜ ਕਲੱਬ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੀਤੀ ਸਪਰੂ ਇਸ ਸਮਾਗਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਆਪਣੇ ਵਲੋਂ ਸ਼ੁਰੂ ਕੀਤੇ ਗਏ ਟਰੱਸਟ ‘ਹੇ ਮਾਂ’ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਜਿੱਥੇ ਨਸ਼ਿਆਂ ਖ਼ਿਲਾਫ਼ ਲੜਾਈ ਲੜੀ ਜਾ ਰਹੀ ਹੈ, ਉਥੇ ਹੀ ਔਰਤਾਂ ਦੀ ਭਲਾਈ ਲਈ ਵੀ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਵਲੋਂ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਸਮੇਂ ਸਮੇਂ ਤੇ ਸਿੱਖਿਆ ਸਮਗਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਪੁਰਾਣੇ ਅਦਾਕਾਰਾਂ ਦੇ ਲੋੜਵੰਦ ਬੱਚਿਆਂ ਨੂੰ ਵੀ ਜਿੱਥੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਹੀ ਮੁਫ਼ਤ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਸੂਬੇ ਵਿਚ ਸ਼ੁਰੂ ਕੀਤੀ ਗਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਜਿੱਤਣ ਲਈ ਹਰ ਇਕ ਪੰਜਾਬੀ ਨੂੰ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ ਟਰੱਸਟ ਵਲੋਂ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ ਅਤੇ ਨਸ਼ਿਆਂ ਦੇ ਨਾਲ ਨਾਲ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਸੂਬੇ ਵਿਚ ਚੱਲ ਰਹੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਦੋ-ਦੋ ਪਿੰਡ ਗੋਦ ਲੈਣ, ਜਿੱਥੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਭੈੜੇ ਕੋਹੜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਆਏ ਦਿਨ ਨਸ਼ਿਆਂ ਦੀ ਦਲ ਦਲ ਵਿਚ ਧਸ ਰਹੇ ਨੌਜਵਾਨਾਂ ਨੂੰ ਇਸ ਕੋਹੜ ਵਿਚੋਂ ਬਾਹਰ ਕੱਢਿਆ ਜਾਵੇ। ਇਸ ਮੌਕੇ ਐਲ.ਸੀ.ਪੀ.ਡੀ.ਏ. ਵੈੱਲਫੇਅਰ ਫਾਊਂਡੇਸ਼ਨ ਵਲੋਂ ਪੰਜਾਬੀ ਅਦਾਕਾਰਾ ਪ੍ਰੀਤੀ ਸਪਰੂ ਨੂੰ ਵਿਸ਼ੇਸ਼ ਤੌਰ ‘ਤੇ ਦੋਸ਼ਾਲਾ ਤੇ ਬੂਟਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਫੋਕ ਮਿਊਜ਼ਿਕ ਟੀਮ ਵਲੋਂ ਨਸ਼ਿਆਂ ਖ਼ਿਲਾਫ਼ ਗੀਤ ਪੇਸ਼ ਕੀਤੇ, ਜਿਨ੍ਹਾਂ ਨੂੰ ਸਮਾਗਮ ਵਿਚ ਬਹੁਤ ਸਲਾਹਿਆ ਗਿਆ। ਇਸ ਮੌਕੇ ਅਦਾਕਾਰਾ ਪ੍ਰੀਤੀ ਸਪਰੂ ਨੇ ਫੋਕ ਮਿਊਜ਼ਿਕ ਟੀਮ ਦੇ ਗੀਤ ‘ਬਦਲਦਾ ਪੰਜਾਬ’ ਦਾ ਪੋਸਟਰ ਵੀ ਰਿਲੀਜ਼ ਕੀਤਾ। ਇਸ ਮੌਕੇ ਐਲ.ਸੀ.ਪੀ.ਡੀ.ਏ. ਦੇ ਪ੍ਰਧਾਨ ਹਰਕੇਸ਼ ਮਿੱਤਲ, ਐਲ.ਸੀ.ਪੀ.ਡੀ.ਏ. ਵੈੱਲਫੇਅਰ ਫਾਊਂਡੇਸ਼ਨ ਦੀ ਪ੍ਰਧਾਨ ਡਾ: ਕਨਿਕਾ ਜਿੰਦਲ, ਨੀਰੂ ਮਿੱਤਲ, ਸਿੰਮੀ ਪਾਸ਼ਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਸ਼ਾਮਿਲ ਸਨ।
ਪਿਛਲੀ ਖ਼ਬਰ ਮੌਲਾਨਾ ਹਬੀਬ-ਉਰ-ਰਹਿਮਾਨ ਲੁਧਿਆਣਵੀ ਆਜ਼ਾਦੀ ਸੰਗਰਾਮ ਦੇ ਮਹਾਨ ਆਜ਼ਾਦੀ ਘੁਲਾਟੀਏ ਸਨ ਗੋਰਿਆਂ ਵਿਰੁੱਧ ਫ਼ਤਵੇ ਨੇ ਹਿੰਦੂ ਪਾ... ਅਗਲੀ ਖ਼ਬਰ ਡੋਰ ਟੂ ਡੋਰ ਕੂੜਾ ਚੁੱਕਣ ਦਾ ਠੇਕਾ ਰੱਦ ਕਰੇ ਨਿਗਮ-ਧੀਂਗਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।