03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਟਰੈਕਟਰ ’ ਤੇ ਬੈਠ ਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਖੁਦ ਕਰਵਾਈ ਫੌਗਿੰਗ

ਲੁਧਿਆਣਾ, 2 ਸਤੰਬਰ (ਜਸਵਿੰਦਰ ਸਿੰਘ)-ਰਾਮਗੜ੍ਹੀਆ ਗਰਲਜ਼ ਕਾਲਜ ਦੇ ਈਕੋ ਕਲੱਬ ਵਲੋਂ ਭਾਰਤੀ ਜੀਵਨ ਬੀਮਾ ਨਿਗਮ ਦੁੱਗਰੀ ਸ਼ਾਖਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਬੂਟੇ ਲਗਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਪਹਿਲ ਦਾ ਉਦੇਸ਼ ਵਿਦਿਆਰਥਣਾਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਹਰੇ-ਭਰੇ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ।

ਟਰੈਕਟਰ ’ਤੇ ਬੈਠ ਕੇ ਫੌਗਿੰਗ ਕਰਵਾਉਂਦੇ ਹੋਏ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ। ਤਸਵੀਰ-ਸੇਵਕ ਸਿੰਘ 03-09-2026
ਲੁਧਿਆਣਾ, 2 ਸਤੰਬਰ (ਜਸਵਿੰਦਰ ਸਿੰਘ)-ਰਾਮਗੜ੍ਹੀਆ ਗਰਲਜ਼ ਕਾਲਜ ਦੇ ਈਕੋ ਕਲੱਬ ਵਲੋਂ ਭਾਰਤੀ ਜੀਵਨ ਬੀਮਾ ਨਿਗਮ ਦੁੱਗਰੀ ਸ਼ਾਖਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਬੂਟੇ ਲਗਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਪਹਿਲ ਦਾ ਉਦੇਸ਼ ਵਿਦਿਆਰਥਣਾਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਹਰੇ-ਭਰੇ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ। ਇਹ ਪ੍ਰੋਗਰਾਮ ਐਲ.ਆਈ.ਸੀ. ਆਫ਼ ਇੰਡੀਆ, ਦੁੱਗਰੀ ਦੇ ਯੂਨਿਟ-4 ਦੇ ਇੰਚਾਰਜ ਹਰਦੀਪ ਸਿੰਘ ਮੰਕੂ ਦੀ ਅਗਵਾਈ ਨਾਲ ਉਨ੍ਹਾਂ ਦੇ ਅਧਿਕਾਰੀਆਂ ਦੀ ਟੀਮ ਦੇ ਸਹਿਯੋਗ ਨਾਲ ਕਰਵਾਇਆ ਗਿਆ। ਈਕੋ ਕਲੱਬ ਦੇ ਮੈਂਬਰਾਂ ਅਤੇ ਵਿਦਿਆਰਥਣਾਂ ਨੇ ਬੂਟੇ ਲਗਾਉਣ ਦੀ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਰੁੱਖਾਂ ਨਾਲ ਵਾਤਾਵਰਣੀ ਸੰਤੁਲਨ ਬਣਾਈ ਰੱਖਣ, ਹਵਾ ਦੀ ਗੁਣਵੱਤਾ ਵਿਚ ਸੁਧਾਰ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੁਰੱਖਿਆ ਕਰਨ ਵਿਚ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਇਸ ਮੌਕੇ ‘ਤੇ ਕਾਲਜ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਕਿਹਾ, “ਸਿੱਖਿਆ ਉਸ ਸਮੇਂ ਸਾਰਥਕ ਹੁੰਦੀ ਹੈ ਜਦੋਂ ਇਹ ਨੌਜਵਾਨ ਪੀੜ੍ਹੀ ਨੂੰ ਸਮਾਜ ਅਤੇ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ। ਬੂਟੇ ਲਗਾਉਣਾ ਮਹਿਜ਼ ਇਕ ਗਤੀਵਿਧੀ ਨਹੀਂ, ਸਗੋਂ ਟਿਕਾਊ ਭਵਿੱਖ ਪ੍ਰਤੀ ਸਾਡੀ ਵਚਨਬੱਧਤਾ ਹੈ। ਅੱਜ ਰੁੱਖਾਂ ਦੀ ਸੰਭਾਲ ਕਰਕੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਦੀ ਸੰਭਾਲ ਕਰ ਰਹੇ ਹਾਂ।”
ਪਿਛਲੀ ਖ਼ਬਰ ਕਾਰਾਬਾਰਾ ਰੋਡ ’ ਤੇ ਨਗਰ ਨਿਗਮ ਦੀ ਸੀਲ ਬਣੀ ਮਜ਼ਾਕ 24 ਘੰਟਿਆਂ ’ਚ ਹੀ ਖੁੱਲ੍ਹ ਗਈਆਂ ਦੁਕਾਨਾਂ, ਨਾਜਾਇਜ਼ ਉਸਾਰੀਆਂ ਖਿਲਾ... ਅਗਲੀ ਖ਼ਬਰ ਮੌਲਾਨਾ ਹਬੀਬ-ਉਰ-ਰਹਿਮਾਨ ਲੁਧਿਆਣਵੀ ਆਜ਼ਾਦੀ ਸੰਗਰਾਮ ਦੇ ਮਹਾਨ ਆਜ਼ਾਦੀ ਘੁਲਾਟੀਏ ਸਨ ਗੋਰਿਆਂ ਵਿਰੁੱਧ ਫ਼ਤਵੇ ਨੇ ਹਿੰਦੂ ਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।