03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜੀ.ਏ.ਡੀ. ਅਕੈਡਮੀ ਵਿਖੇ ਸਾਇੰਸ ਕੁਇਜ਼ ਮੁਕਾਬਲੇ ਕਰਵਾਏ

ਆਲਮਗੀਰ, 2 ਸਤੰਬਰ (ਜਰਨੈਲ ਸਿੰਘ ਪੱਟੀ)-ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਅਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਪਹੁੰਚਣ ਦਾ ਪਾਵਨ ਮੌਕਾ ਸਮੁੱਚੇ ਕਾਲਜ ਪਰਿਵਾਰ ਲਈ ਸ਼ਰਧਾ, ਸਤਿਕਾਰ ਅਤੇ ਆਤਮਿਕ ਖ਼ੁਸ਼ੀ ਨਾਲ ਭਰਪੂਰ ਰਿਹਾ। ਮਾਰਚ ਨਾਲ ਪਹੁੰਚੀਆਂ ਸੰਗਤਾਂ ਦਾ ਕਾਲਜ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਬੜੇ ਪਿਆਰ, ਉਤਸ਼ਾਹ ਅਤੇ ਸਤਿਕਾਰ ਸਹਿਤ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 03-09-2026
ਆਲਮਗੀਰ, 2 ਸਤੰਬਰ (ਜਰਨੈਲ ਸਿੰਘ ਪੱਟੀ)-ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਅਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਪਹੁੰਚਣ ਦਾ ਪਾਵਨ ਮੌਕਾ ਸਮੁੱਚੇ ਕਾਲਜ ਪਰਿਵਾਰ ਲਈ ਸ਼ਰਧਾ, ਸਤਿਕਾਰ ਅਤੇ ਆਤਮਿਕ ਖ਼ੁਸ਼ੀ ਨਾਲ ਭਰਪੂਰ ਰਿਹਾ। ਮਾਰਚ ਨਾਲ ਪਹੁੰਚੀਆਂ ਸੰਗਤਾਂ ਦਾ ਕਾਲਜ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਬੜੇ ਪਿਆਰ, ਉਤਸ਼ਾਹ ਅਤੇ ਸਤਿਕਾਰ ਸਹਿਤ ਨਿੱਘਾ ਸਵਾਗਤ ਕੀਤਾ ਗਿਆ। ਮੀਰੀ-ਪੀਰੀ ਖ਼ਾਲਸਾ ਮਾਰਚ ਦੌਰਾਨ ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ, ਸਿੱਖੀ ਦੇ ਮਹਾਨ ਸਿਧਾਂਤਾਂ ਅਤੇ ਗੁਰਮਤਿ ਦੇ ਉੱਚੇ-ਸੁੱਚੇ ਸੰਦੇਸ਼ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਗਿਆ। ਇਸ ਪਾਵਨ ਮੌਕੇ ’ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਸਚਾਈ, ਨਿਮਰਤਾ, ਸੇਵਾ, ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਦੇ ਮਾਰਗ ’ਤੇ ਤੁਰਨ ਲਈ ਪ੍ਰੇਰਨਾ ਦਿੱਤੀ ਗਈ। ਮਾਰਚ ਦਾ ਇਹ ਆਤਮਿਕ ਮਾਹੌਲ ਸਿੱਖੀ ਦੇ ਮਹਾਨ ਮੁੱਲਾਂ ਪ੍ਰਤੀ ਸ਼ਰਧਾ ਅਤੇ ਸਮਰਪਣ ਦੀ ਭਾਵਨਾ ਨੂੰ ਹੋਰ ਗਹਿਰਾ ਕਰਨ ਵਾਲਾ ਰਿਹਾ। ਮੀਰੀ-ਪੀਰੀ ਦਾ ਪਾਵਨ ਸਿਧਾਂਤ ਮਨੁੱਖ ਨੂੰ ਕੇਵਲ ਆਤਮਿਕ ਉੱਨਤੀ ਵੱਲ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ, ਨਿਰਭਰਤਾ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਵੱਲ ਵੀ ਪ੍ਰੇਰਿਤ ਕਰਦਾ ਹੈ। ਇਸ ਪਵਿੱਤਰ ਮੌਕੇ ’ਤੇ ਕਾਲਜ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਇਕਜੁੱਟ ਹੋ ਕੇ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ, ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਸਮੁੱਚੀ ਮਨੁੱਖਤਾ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਕਾਲਜ ਵਿਖੇ ਇਹ ਆਗਮਨ ਸਮੁੱਚੇ ਕਾਲਜ ਪਰਿਵਾਰ ਲਈ ਇਕ ਯਾਦਗਾਰ ਅਤੇ ਆਤਮਿਕ ਤੌਰ ‘ਤੇ ਪ੍ਰੇਰਨਾਦਾਇਕ ਅਵਸਰ ਬਣਿਆ, ਜਿਸ ਨੇ ਸਿੱਖੀ ਸਿਧਾਂਤ ਸੇਵਾ, ਸਿਮਰਨ, ਨਿਮਰਤਾ, ਸਰਬੱਤ ਦੇ ਭਲੇ ਅਤੇ ਮਨੁੱਖਤਾ ਦੀ ਭਲਾਈ ਨੂੰ ਜੀਵਨ ਵਿਚ ਅਪਣਾਉਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਖਾਲਸਾ ਮਾਰਚ ਦੇ ਸਵਾਗਤ ਮੌਕੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ, ਪ੍ਰਿੰਸੀਪਲ ਹਰਮੀਤ ਕੌਰ ਵੜੈਚ, ਪ੍ਰਾਇਮਰੀ ਇੰਚਾਰਜ ਜਸਮੀਨ ਕੌਰ ਸਮੇਤ ਹੋਰ ਵੀ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਏ.ਯੂ. ਦੇ ਬਾਇਓ ਕੈਮਿਸਟਰੀ ਵਿਭਾਗ ਵਲੋਂ ਨਵੇਂ ਦਾਖ਼ਲ ਵਿਦਿਆਰਥੀਆਂ ਦਾ ਸਵਾਗਤ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਵਲੋਂ ਸਾਰੀਆਂ ਸੀਟਾਂ ਜਿੱਤਾ ਕੇ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।