ਮਾਸਟਰ ਤਾਰਾ ਸਿੰਘ ਕਾਲਜ ਦੀ ਵਿਦਿਆਰਥਣ ਲੱਛਮੀ ਕੌਰ ਨੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਕੀਤਾ ਹਸਿਲ
ਲੁਧਿਆਣਾ, 2 ਸਤੰਬਰ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ, ਲੁਧਿਆਣਾ ਵਿਖੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਮਈ 2026 ਦੇ ਬੀਏ ਸਮੈਸਟਰ ਚੌਥੇ ਦੇ ਐਲਾਨੇ ਨਤੀਜੇ ਸ਼ਾਨਦਾਰ ਰਹੇ। ਲੱਛਮੀ ਕੌਰ ਨੇ 9 ਐਸ.
ਲੁਧਿਆਣਾ, 2 ਸਤੰਬਰ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ, ਲੁਧਿਆਣਾ ਵਿਖੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਮਈ 2026 ਦੇ ਬੀਏ ਸਮੈਸਟਰ ਚੌਥੇ ਦੇ ਐਲਾਨੇ ਨਤੀਜੇ ਸ਼ਾਨਦਾਰ ਰਹੇ। ਲੱਛਮੀ ਕੌਰ ਨੇ 9 ਐਸ.ਜੀ.ਪੀ.ਏ. ਨਾਲ ਪੰਜਾਬ ਯੂਨੀਵਰਸਿਟੀ ਦੇ ਸਮੂਹ ਕਾਲਜਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕੈਕਸ਼ਾ ਨੇ 8.33 ਐਸ.ਜੀ.ਪੀ.ਏ. ਨਾਲ ਕਾਲਜ ਵਿਚ ਦੂਜਾ ਸਥਾਨ ਹਾਸਲ ਕੀਤਾ, ਜਦਕਿ ਜਸਸਿਮਰਨ ਅਤੇ ਮਾਨਵੀ ਨੇ 8.25 ਐਸ.ਜੀ.ਪੀ.ਏ. ਨਾਲ ਕਾਲਜ ਵਿਚ ਤੀਸਰੇ ਸਥਾਨ ’ਤੇ ਰਹੀਆਂ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਜਥੇਦਾਰ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ ਅਤੇ ਜਗਜੀਤ ਸਿੰਘ ਨੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਨੂੰ ਸਹੀ ਅਗਵਾਈ ਤੇ ਸਿੱਖਿਆ ਦੇਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਉਜਵਲ ਭਵਿੱਖ ਲਈ ਨਿੱਘੀਆਂ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ।