06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਡਾ. ਵਿਦਵਾਨ ਸਿੰਘ ਸੋਨੀ ਦੇ ਦਿਹਾਂਤ ’ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ, 5 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਪ੍ਰਸਿੱਧ ਵਿਦਵਾਨ, ਵਿਗਿਆਨੀ ਅਤੇ ਮੈਂਬਰ ਪੰਜਾਬੀ ਸਾਹਿਤ ਅਕਾਦਮੀ ਡਾ.

ਸਵ: ਡਾ. ਵਿਦਵਾਨ ਸਿੰਘ ਸੋਨੀ 06-09-2026
ਲੁਧਿਆਣਾ, 5 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਪ੍ਰਸਿੱਧ ਵਿਦਵਾਨ, ਵਿਗਿਆਨੀ ਅਤੇ ਮੈਂਬਰ ਪੰਜਾਬੀ ਸਾਹਿਤ ਅਕਾਦਮੀ ਡਾ. ਵਿਦਵਾਨ ਸਿੰਘ ਸੋਨੀ ਦੇ ਦੇਹਾਂਤ ‘ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਵਿਗਿਆਨਕ ਪੰਜਾਬੀ ਸਾਹਿਤ ਅੰਦਰ ਉਨ੍ਹਾਂ ਦਾ ਮਹੱਤਵਪੂਰਨ ਕੰਮ ਹੈ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਉਹ ਸਾਰੀ ਉਮਰ ਪੰਜਾਬੀ ਸਾਹਿਤ ਦੀ ਸੇਵਾ ਕਰਦੇ ਰਹੇ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਪਰਿਵਾਰ ਅਤੇ ਪੰਜਾਬੀ ਜਗਤ ਨੂੰ ਬਹੁਤ ਘਾਟਾ ਪਿਆ ਹੈ। ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਡਾ. ਵਿਦਵਾਨ ਸਿੰਘ ਸੋਨੀ ਦੇ ਦੇਹਾਂਤ ’ਤੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਧਿਆਪਕ ਵਜੋਂ ਲੰਮਾ ਅਰਸਾ ਸੇਵਾਵਾਂ ਨਿਭਾਈਆਂ ਅਤੇ ਭੌਤਿਕ ਵਿਗਿਆਨੀ ਵਜੋਂ ਵੱਡਾ ਨਾਮਣਾ ਖੱਟਿਆ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ ਸਾਧੂ ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸੋਹੀ, ਪ੍ਰਿੰ. ਨਵਤੇਜ ਗੜ੍ਹਦੀਵਾਲਾ, ਰਵਿੰਦਰ ਰਾਜਨ, ਮੱਖਣ ਮਾਨ ਅਤੇ ਰੋਜ਼ੀ ਸਿੰਘ ਆਦਿ ਸ਼ਾਮਿਲ ਹਨ।
ਪਿਛਲੀ ਖ਼ਬਰ ਆਧੁਨਿਕ ਰੋਬੋਟਿਕ ਤਕਨੀਕ ਨਾਲ ਗੋਡਿਆਂ ਦੇ ਦਰਦ ਦਾ ਇਲਾਜ ਹੋਇਆ ਆਸਾਨ - ਡਾ . ਪਾਸੀ ਸਰਜਰੀ ਤੋਂ ਪਹਿਲਾਂ ਮਰੀਜ਼ ਦੀ ਪੂਰੀ... ਅਗਲੀ ਖ਼ਬਰ ਭਾਈ ਜੈਤਾ ਜੀ ਦੀ ਯਾਦ ਵਿਚ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਇਆਲੀ ਕਲਾਂ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।