06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਤਿੰਨ ਗ੍ਰਿਫ਼ਤਾਰ

ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਗੁਰੂ ਅਰਜਨ ਦੇਵ ਨਗਰ ਵਿਚ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਸਹੁਰੇ ਅਤੇ ਸੱਸ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਔਰਤ ਮਨਦੀਪ ਕੌਰ ਦੇ ਭਰਾ ਸੰਦੀਪ ਕੁਮਾਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਅਰਵਿੰਦ ਕੁਮਾਰ ਪਤੀ ਸਹੁਰਾ ਕ੍ਰਿਸ਼ਨ ਲਾਲ ਅਤੇ ਸੱਸ ਕਮਲੇਸ਼ ਰਾਣੀ ਵਾਸੀ ਗੁਰੂ ਅਰਜਨ ਦੇਵ ਨਗਰ ਨੂੰ ਕਾਬੂ ਕੀਤਾ ਹੈ।

ਅਜੀਤ ਡੈਸਕ 06-09-2026
ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਗੁਰੂ ਅਰਜਨ ਦੇਵ ਨਗਰ ਵਿਚ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਸਹੁਰੇ ਅਤੇ ਸੱਸ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਔਰਤ ਮਨਦੀਪ ਕੌਰ ਦੇ ਭਰਾ ਸੰਦੀਪ ਕੁਮਾਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਅਰਵਿੰਦ ਕੁਮਾਰ ਪਤੀ ਸਹੁਰਾ ਕ੍ਰਿਸ਼ਨ ਲਾਲ ਅਤੇ ਸੱਸ ਕਮਲੇਸ਼ ਰਾਣੀ ਵਾਸੀ ਗੁਰੂ ਅਰਜਨ ਦੇਵ ਨਗਰ ਨੂੰ ਕਾਬੂ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਭੈਣ ਦੀ ਸ਼ਾਦੀ ਸਾਲ 2014 ਵਿਚ ਉਕਤ ਕਥਿਤ ਦੋਸ਼ੀ ਅਰਵਿੰਦਰ ਕੁਮਾਰ ਨਾਲ ਹੋਈ ਸੀ। ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀ ਉਸਦੀ ਭੈਣ ਨੂੰ ਤੰਗ ਪਰੇਸ਼ਾਨ ਕਰਨ ਲੱਗ ਪਏ ਅਤੇ ਇਸ ਸਬੰਧੀ ਉਸਦਾ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਸੀ। ਬੀਤੇ ਦਿਨ ਅਦਾਲਤ ਵਿਚ ਸੁਣਵਾਈ ਦੌਰਾਨ ਉਕਤ ਕਥਿਤ ਦੋਸ਼ੀਆਂ ਵਲੋਂ ਉਸਦੀ ਭੈਣ ਨੂੰ ਧਮਕੀਆਂ ਦਿੱ ਤੀਆਂ ਗਈਆਂ ਸਨ, ਜਿਸ ਕਾਰਨ ਉਹ ਪਰੇਸ਼ਾਨ ਲੱਗ ਪਈ। ਕਥਿਤ ਦੋਸ਼ੀਆਂ ਤੋਂ ਦੁਖੀ ਹੋ ਕੇ ਉਸਦੀ ਭੈਣ ਨੇ ਬੀਤੇ ਦਿਨ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰਨ ਉਪਰੰਤ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮ੍ਰਿਤਕ ਦੇ ਕਬਜ਼ੇ ਵਿਚ ਇਕ ਚਿੱਠੀ ਵੀ ਬਰਾਮਦ ਕੀਤੀ ਹੈ, ਜਿਸ ਵਿਚ ਉਸਨੇ ਆਪਣੀ ਮੌਤ ਲਈ ਉਕਤ ਕਥਿਤ ਦੋਸ਼ੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ। ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਭੇਜ ਦਿੱਤੀ ਹੈ।
ਪਿਛਲੀ ਖ਼ਬਰ ਕਰਮਜੀਤ ਸਿੰਘ ਗਰੇਵਾਲ ਨੇ ਸਰਕਾਰੀ ਸਕੂਲ ਖਾਸੀ ਕਲਾਂ ਵਿਖੇ ਨਿੱਜੀ ਖਰਚੇ ’ਤੇ ਕੀਤੀ ਅਧਿਆਪਕਾਂ ਦੀ ਨਿਯੁਕਤੀ ਅਗਲੀ ਖ਼ਬਰ ਪੱਤਰਕਾਰਾਂ ਦੀ ਮਾਰ - ਕੁਟਾਈ ਕਰਨ ਦੇ ਮਾਮਲੇ ਵਿਚ ਇੰਡੋ ਕੈਨੇਡੀਅਨ ਬੱਸ ਦੇ ਮੈਨੇਜਰ ਸਮੇਤ ਚਾਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।