ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ ਤੇ ਅਦੁੱਤੀ ਗ੍ਰੰਥ - ਭੁਪਿੰਦਰ ਸਿੰਘ
ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ (ਅਖੰਡ ਕੀਰਤਨੀ ਜੱਥਾ) ਲੁਧਿਆਣਾ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.
ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ (ਅਖੰਡ ਕੀਰਤਨੀ ਜੱਥਾ) ਲੁਧਿਆਣਾ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਾਲ ਸੰਪਾਦਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ! ਸੋ ਆਉ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਈਏ । ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਏਕਨੂਰ ਸਿੰਘ, ਰਮਨਦੀਪ ਕੌਰ, ਰਮਨਪ੍ਰੀਤ ਕੌਰ ਵਲੋਂ ਸਾਂਝੇ ਤੌਰ ‘ਤੇ ਗੁਰੂ ਘਰ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ‘ਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਸਰਦਾਰਨੀ ਭਾਗਵਿੰਦਰ ਕੌਰ ਸਲੂਜਾ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ‘ਤੇ ਹਾਜ਼ਰ ਸਨ।