ਸੈਕਰੇਡ ਡੇਲ ਪਬਲਿਕ ਸਕੂਲ ਵਿਖੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
ਡਾਬਾ/ਲੁਹਾਰਾ, 6 ਸਤੰਬਰ (ਕੁਲਵੰਤ ਸਿੰਘ ਸੱਪਲ)-ਸੈਕਰੇਡ ਡੇਲ ਪਬਲਿਕ ਸਕੂਲ ਡਾਬਾ ਕਾਲੋਨੀ ਵਿਖੇ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਇਸ ਮੌਕੇ ਬਾਬਾ ਪੂਰਨ ਸਿੰਘ ਥਿੰਦ ਹਸਪਤਾਲ ਦੇ ਡਾਕਟਰਾਂ ਵਲੋਂ ਬੱਚਿਆਂ ਦੇ ਦੰਦਾਂ ਦਾ ਚੈੱਕਅੱਪ ਕੀਤਾ ਗਿਆ ਅਤੇ ਇਸ ਮੌਕੇ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਪ੍ਰੀਤ ਕਮਲ ਨੇ ਦੱਸਿਆ ਕਿ ਸਾਡੇ ਸਕੂਲ ਵਲੋਂ ਜਿੱਥੇ ਬੱਚਿਆਂ ਨੂੰ ਵਧੀਆ ਪੜ੍ਹਾਈ ਕਰਵਾਈ ਜਾਂਦੀ ਹੈ, ਉਥੇ ਹੀ ਬੱਚਿਆਂ ਦੀ ਸਿਹਤ ਦਾ ਵੀ ਧਿਆਨ ਰੱਖਿਆ ਜਾਂਦਾ ਹੈ।
ਅਜੀਤ ਡੈਸਕ
07-09-2026