07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦੂਨ ਔਕਸਫੋਰਡ ਸਕੂਲ ( ਸੀ . ਸੈ .) ਠੱਕਰਵਾਲ ਵਿਖੇ ਜਨਮ ਅਸ਼ਟਮੀ ਮਨਾਈ

ਫੁੱਲਾਂਵਾਲ, 6 ਸਤੰਬਰ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ (ਸੀਨੀਅਰ ਸੈਕੰਡਰੀ) ਠੱਕਰਵਾਲ ਵਿਖੇ ਬੀਤੇ ਦਿਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੁਲਵਿੰਦਰ ਕੌਰ ਧਾਮੀ ਅਤੇ ਡਾਇਰੈਕਟਰ ਤੇਗਕੁੰਵਰ ਸਿੰਘ ਧਾਮੀ ਦੁਆਰਾ ਪ੍ਰੋਗਰਾਮ ਦੀ ਸ਼ੁਰੂਆਤ ਸ਼੍ਰੀ ਕ੍ਰਿਸ਼ਨ ਜੀ ਦੀ ਮੂਰਤੀ ਅੱਗੇ ਜੋਤ ਜਗਾ ਕੇ ਕੀਤੀ ਗਈ।

ਅਜੀਤ ਡੈਸਕ 07-09-2026
ਫੁੱਲਾਂਵਾਲ, 6 ਸਤੰਬਰ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ (ਸੀਨੀਅਰ ਸੈਕੰਡਰੀ) ਠੱਕਰਵਾਲ ਵਿਖੇ ਬੀਤੇ ਦਿਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੁਲਵਿੰਦਰ ਕੌਰ ਧਾਮੀ ਅਤੇ ਡਾਇਰੈਕਟਰ ਤੇਗਕੁੰਵਰ ਸਿੰਘ ਧਾਮੀ ਦੁਆਰਾ ਪ੍ਰੋਗਰਾਮ ਦੀ ਸ਼ੁਰੂਆਤ ਸ਼੍ਰੀ ਕ੍ਰਿਸ਼ਨ ਜੀ ਦੀ ਮੂਰਤੀ ਅੱਗੇ ਜੋਤ ਜਗਾ ਕੇ ਕੀਤੀ ਗਈ। ਛੋਟੇ-ਛੋਟੇ ਬੱਚੇ ਰਾਧਾ ਅਤੇ ਕ੍ਰਿਸ਼ਨ ਦੇ ਪਹਿਰਾਵੇ ਵਿਚ ਸਜ ਕੇ ਸਕੂਲ ਆਏ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ। ਜੂਨੀਅਰ ਜਮਾਤ ਦੇ ਵਿਦਿਆਰਥੀਆਂ ਦੁਆਰਾ ਭਗਤੀ ਗੀਤਾਂ ਤੇ ਨ੍ਰਿਤ ਪੇਸ਼ ਕੀਤਾ ਗਿਆ। ਛੇਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਇਕ ਕੋਰੀਓਗ੍ਰਾਫੀ ਦੁਆਰਾ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਦੀ ਇਕ ਝਲਕੀ ਪੇਸ਼ ਕੀਤੀ ਗਈ। ਮੈਨੇਜਿੰਗ ਡਾਇਰੈਕਟਰ ਮੈਡਮ ਦੁਆਰਾ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਤੋਂ ਸਚਾਈ ਅਤੇ ਧਰਮ ਦੇ ਰਸਤੇ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਕਿੰਡਰਗਾਰਟਨ ਅਤੇ ਜੂਨੀਅਰ ਜਮਾਤ ਦੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਇਕ ਫ਼ਿਲਮ ਵੀ ਦਿਖਾਈ ਗਈ।ਸਕੂਲ ਦੇ ਪ੍ਰਿੰਸੀਪਲ ਪੂਨਮ ਮਲਹੋਤਰਾ ਨੇ ਕਿਹਾ, ਅਜਿਹੇ ਤਿਉਹਾਰ ਬੱਚਿਆਂ ਨੂੰ ਸਾਡੇ ਸਭਿਆਚਾਰ ਅਤੇ ਸੰਸਕਾਰਾਂ ਨਾਲ ਜੋੜਦੇ ਹਨ। ਭਗਵਾਨ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਕਰਮ ਕਰਨ ਦੀ ਸਿੱਖਿਆ ਦਿੰਦਾ ਹੈ।
ਪਿਛਲੀ ਖ਼ਬਰ ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਦੀ ਨਵੀਂ ਬਰਾਂਚ ਦਾ ਪਿੰਡ ਪਿੱਦੀ ਵਿਖੇ ਉਦਘਾਟਨ ਅਗਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਕਰਮਚਾਰੀ 9 ਸਤੰਬਰ ਤੋਂ ਸਮੂਹਿਕ ਛੁੱਟੀ ਲੈ ਕੇ ਮੁੱਖ ਦਫ਼ਤਰ ਵਿਖੇ ਰਾਜ ਪੱਧਰੀ ਕਰਨਗੇ ਰੋਸ ਪ੍ਰਦਰਸ਼ਨ -...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।