ਮੋਹਨਜੀਤ ’ਤੇ ਕੀਤੇ ਤਸ਼ੱਦਦ ਦੀ ਉੱਚ ਪੱਧਰੀ ਜਾਂਚ ਹੋਵੇ-ਪਾਲ ਗਰੇਵਾਲ
ਕਿਹਾ , ਸਰਕਾਰ ਦੇ ਮਾੜੇ ਰਵਈਏ ਨੇ ਸੂਬੇ ਵਿਚੋਂ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ਦੀ ਖੋਲੀ ਪੋਲ
ਭਾਮੀਆਂ ਕਲਾਂ/ਲੁਧਿਆਣਾ, 6 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਮੋਹਨਜੀਤ ਸਿੰਘ ਸਿੱਧੂ ਨਾਲ ਕਥਿਤ ਪੁਲਿਸ ਜ਼ਿਆਦਤੀ ਦੀ ਵਿਰੋਧਤਾ ਕਰਦਿਆਂ ਸੂਬਾ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਦੀ ਸ਼ਹਿ ’ਤੇ ਹੀ ਪੁਲਿਸ ਵਲੋਂ ਮੋਹਨਜੀਤ ਸਿੰਘ ਸਿੱਧੂ ’ਤੇ ਤਸ਼ੱਦਦ ਕੀਤਾ ਗਿਆ, ਕਿਉਂਕਿ ਸਰਕਾਰਾਂ ਦੇ ਕਹਿਣ ਤੋਂ ਵਗੈਰ ਪੱਤਾ ਨਹੀਂ ਹਿੱਲਦਾ। ਇਸ ਕਰਕੇ ਇਸ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
ਭਾਮੀਆਂ ਕਲਾਂ/ਲੁਧਿਆਣਾ, 6 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਮੋਹਨਜੀਤ ਸਿੰਘ ਸਿੱਧੂ ਨਾਲ ਕਥਿਤ ਪੁਲਿਸ ਜ਼ਿਆਦਤੀ ਦੀ ਵਿਰੋਧਤਾ ਕਰਦਿਆਂ ਸੂਬਾ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਦੀ ਸ਼ਹਿ ’ਤੇ ਹੀ ਪੁਲਿਸ ਵਲੋਂ ਮੋਹਨਜੀਤ ਸਿੰਘ ਸਿੱਧੂ ’ਤੇ ਤਸ਼ੱਦਦ ਕੀਤਾ ਗਿਆ, ਕਿਉਂਕਿ ਸਰਕਾਰਾਂ ਦੇ ਕਹਿਣ ਤੋਂ ਵਗੈਰ ਪੱਤਾ ਨਹੀਂ ਹਿੱਲਦਾ। ਇਸ ਕਰਕੇ ਇਸ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਹਰ ਇਕ ਵਿਅਕਤੀ ਸੂਬੇ ਅੰਦਰ ਵਗ ਰਹੇ ਨਸ਼ਿਆਂ ਦੇ ਦਰਿਆ ਤੋਂ ਦੁਖੀ ਹੈ ਅਤੇ ਉਹ ਇਹ ਹੀ ਮੰਗ ਕਰਦਾ ਹੈ ਕਿ ਸੂਬੇ ਵਿਚੋਂ ਨਸ਼ੇ ਖ਼ਤਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਦੇ ਮਾੜੇ ਰਵਈਏ ਨੇ ਸੂਬੇ ਵਿਚੋਂ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਕਿ ਸੂਬੇ ਵਿਚੋਂ ਨਸ਼ਾ ਖ਼ਤਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਅੰਦਰੋਂ ਨਸ਼ੇ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਦੂਜੇ ਪਾਸੇ ਪੁਲਿਸ ਆਪਣੀਆਂ ਨਾਕਾਮੀਆਂ ਛਿਪਾਉਣ ਲਈ ਉਸ ਨੌਜਵਾਨ ’ਤੇ ਕਈ ਕਿਸਮ ਦੇ ਗੰਭੀਰ ਦੋਸ਼ ਲਗਾ ਕੇ ਆਪਣੀਆਂ ਨਾਕਾਮੀਆਂ ਛਪਾਉਣੀਆਂ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਸਿੱਧ ਹੋ ਰਿਹਾ ਹੇ ਕਿ ਪੰਜਾਬ ਵਿਚ ਪੁਲਿਸ ਰਾਜ ਹੈ ਅਤੇ ਸੱਚ ਬੋਲਣ ਵਾਲਿਆਂ ’ਤੇ ਮੁਕੱਦਮੇ ਦਰਜ ਕਰ ਕੇ ਡਰਾਇਆ ਜਾ ਰਿਹਾ ਹੈ, ਤਾਂ ਕਿ ਲੋਕਾਂ ਸਾਹਮਣੇ ਸਚਾਈ ਨਾ ਆ ਸਕੇ। 06 ਐਲਡੀਐਚ17 ਪਾਲ ਸਿੰਘ ਗਰੇਵਾਲ।