08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹਾਊਸਿੰਗ ਬੋਰਡ ਕਾਲੋਨੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਇਆਲੀ/ਥਰੀਕੇ, 7 ਸਤੰਬਰ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਧੰਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਅਵਤਾਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਨਾਲ ਆਰੰਭਤਾ ਹੋਈ। ਇਸ ਦੌਰਾਨ ਸ਼ਬਦੀ ਜਥਿਆਂ ਅਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ, ਥਾਂ-ਥਾਂ ‘ਤੇ ਨਗਰ ਕੀਰਤਨ ਦਾ ਸੰਗਤਾਂ ਨੇ ਅਤੇ ਮੁਹੱਲਾ ਵਾਸੀਆਂ ਨੇ ਭਰਵਾਂ ਸੁਆਗਤ ਕੀਤਾ।

ਅਜੀਤ ਡੈਸਕ 08-09-2026
ਇਆਲੀ/ਥਰੀਕੇ, 7 ਸਤੰਬਰ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਧੰਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਅਵਤਾਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਨਾਲ ਆਰੰਭਤਾ ਹੋਈ। ਇਸ ਦੌਰਾਨ ਸ਼ਬਦੀ ਜਥਿਆਂ ਅਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ, ਥਾਂ-ਥਾਂ ‘ਤੇ ਨਗਰ ਕੀਰਤਨ ਦਾ ਸੰਗਤਾਂ ਨੇ ਅਤੇ ਮੁਹੱਲਾ ਵਾਸੀਆਂ ਨੇ ਭਰਵਾਂ ਸੁਆਗਤ ਕੀਤਾ। ਹਾਊਸਿੰਗ ਬੋਰਡ ਕਾਲੋਨੀ ਦੇ ਵਾਸੀਆਂ ਵਲੋਂ ਚਾਹ ਦੁੱਧ ਸਮੋਸਿਆਂ ਬਿਸਕੁਟਾਂ ਦੇ ਲੰਗਰ ਵਰਤਾਏ ਗਏ। ਗੁਰਦੁਆਰਾ ਸਾਹਿਬ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਘੁਮਾਣ ਨੇ ਸੰਗਤਾਂ ਨੂੰ ਸਹਿਯੋਗ ਦੇਣ ਤੇ ਧੰਨਵਾਦ ਕੀਤਾ। ਇਸ ਮੌਕੇ ਸੰਗਤੀ ਰੂਪ ਨਗਰ ਕੀਰਤਨ ਡਾਕਟਰ ਮਹਿੰਦਰ ਸਿੰਘ, ਮਾਸਟਰ ਬਲਰਾਜ ਸਿੰਘ, ਜਗਦੀਪ ਸਿੰਘ ਭੱਠਲ, ਗੁਰਮੀਤ ਸਿੰਘ ਕੋਚਰ, ਸੁਖਦੇਵ ਸਿੰਘ ਐਲਏ, ਅਵਤਾਰ ਸਿੰਘ ਨਿਰਬਾਣ, ਦਵਿੰਦਰ ਸਿੰਘ ਮਾਨ, ਹਰਮਿੰਦਰ ਸਿੰਘ ਸੇਠੀ, ਜਥੇਦਾਰ ਚਰਨ ਸਿੰਘ, ਜਗਦੀਸ਼ ਸਿੰਘ ਬਿੱਟੂ, ਬੂਟਾ ਸਿੰਘ, ਭਗਤ ਸਿੰਘ, ਭਾਈ ਪਰਵੀਨਪਾਲ ਸਿੰਘ, ਸੁਖਵੀਰ ਸਿੰਘ ਬਿੱਟੂ, ਕੁਲਜੀਤ ਸਿੰਘ, ਹਰਜੀਤ ਸਿੰਘ ਜੇ ਬਲਾਕ, ਕੁਲਜੀਤ ਸਿੰਘ ਕਾਕਾ, ਕਮਲਜੀਤ ਸਿੰਘ ਕੋਚਰ, ਅਮਨਦੀਪ ਸਿੰਘ ਸੱਪਲ, ਬਲਜੀਤ ਸਿੰਘ ਬੱਬਲੂ, ਬਲਵੀਰ ਸਿੰਘ ਗਰੇਵਾਲ, ਡਾ: ਗੁਰਦੀਪ ਸਿੰਘ ਧਵਨ, ਸੰਦੀਪ ਸਿੰਘ, ਬੁਲੰਦਪ੍ਰੀਤ ਸਿੰਘ ਖਾਲਸਾ, ਸੁਖਬੀਰ ਸਿੰਘ ਬਿੱਟੂ, ਭੁਪਿੰਦਰ ਸਿੰਘ ਜੇ ਬਲਾਕ, ਪ੍ਰਧਾਨ ਬੀਬੀ ਇਕਬਾਲ ਕੌਰ, ਤੇਜਿੰਦਰ ਕੌਰ ਪ੍ਰਧਾਨ, ਸੀਤਲ ਪ੍ਰਕਾਸ਼ ਕੌਰ, ਗੁਰਵਿੰਦਰ ਕੌਰ, ਹਰਪ੍ਰੀਤ ਕੌਰ, ਮਨਿੰਦਰ ਕੌਰ, ਪ੍ਰਿਤਪਾਲ ਕੌਰ, ਕਮਲਜੀਤ ਕੌਰ, ਨਰਿੰਦਰ ਕੌਰ, ਸੁਰਿੰਦਰ ਕੌਰ, ਪਰਮਜੀਤ ਕੌਰ, ਇੰਦਰਜੀਤ ਕੌਰ, ਰਵਨੀਤ ਕੌਰ, ਮਨਿੰਦਰ ਕੌਰ ਧਾਲੀਵਾਲ, ਦਲਜੀਤ ਕੌਰ, ਸੰਦੀਪ ਕੌਰ, ਸੁਖਵਿੰਦਰ ਕੌਰ, ਇੰਦਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਡੀ . ਏ . ਵੀ . ਪਬਲਿਕ ਸਕੂਲ ਦੀ ਪੰਕਿਲ ਨਾਇਕ ਦੀ ਸ਼ਾਨਦਾਰ ਉਪਲਬਧੀ , ਏ . ਐਫ . ਐਮ . ਐਸ . ਐਮ . ਬੀ . ਬੀ . ਐਸ . ਲਈ... ਅਗਲੀ ਖ਼ਬਰ ਵੱਖ - ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।