08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਧਿਆਪਕਾਂ ਤੋਂ ਗੈਰ-ਅਧਿਆਪਨ ਕੰਮ ਲੈਣਾ ਗਲਤ-ਧਰਮਜੀਤ ਢਿੱਲੋਂ

ਲੁਧਿਆਣਾ, 7 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ ਵੱਡੀ ਗਿਣਤੀ ਵਿਚ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਜਮਾਤਾਂ ਤੋਂ ਬਾਹਰਲੇ ਕੰਮਾਂ ਵਿਚ ਲਗਾਉਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ।

ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ ਵੱਡੀ ਗਿਣਤੀ ਵਿਚ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਜਮਾਤਾਂ ਤੋਂ ਬਾਹਰਲੇ ਕੰਮਾਂ ਵਿਚ ਲਗਾਉਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ। ਢਿੱਲੋਂ ਨੇ ਕਿਹਾ ਕਿ ਸਤੰਬਰ ਦੀਆਂ ਪ੍ਰੀਖਿਆਵਾਂ ਨੇੜੇ ਹਨ। ਇਸ ਲਈ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵਿਚ ਲਗਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਧਿਆਪਕਾਂ ਤੋਂ ਸਿਰਫ਼ ਪੜ੍ਹਾਉਣ ਦਾ ਕੰਮ ਲੈਣ ਦਾ ਵਾਅਦਾ ਕੀਤਾ ਸੀ, ਪਰ ਹਕੀਕਤ ਇਸ ਤੋਂ ਉਲਟ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਾਸ਼ਨ ਕਾਰਡਾਂ ਦੀ ਤਸਦੀਕ ਸੰਬੰਧੀ ਅਧਿਆਪਕਾਂ ਦੀਆਂ ਡਿਊਟੀਆਂ ਤੁਰੰਤ ਰੱਦ ਕਰਕੇ ਉਨ੍ਹਾਂ ਨੂੰ ਪੂਰਾ ਸਮਾਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਦਿੱਤਾ ਜਾਵੇ।
ਪਿਛਲੀ ਖ਼ਬਰ ਇਸਾਈ ਭਾਈਚਾਰੇ ਵਲੋਂ ਚੇਅਰਮੈਨ ਡੈਨੀਅਲ ਭੱਟੀ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਨਾਟਕ ‘ਜਿਨ ਪਤਿ ਰਾਖੀ’ ਖੇਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।