08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਰਾਏਕੋਟ ਵਲੋਂ ਕਿਸਾਨੀ ਮਸਲਿਆਂ ਦੇ ਹੱਲ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ

ਰਾਏਕੋਟ, 7 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ ਸੂਬਾ ਪੱਧਰ ’ਤੇ ਸਮੁੱਚੇ ਜ਼ਿਲ੍ਹਿਆਂ ਅਤੇ ਤਹਿਸੀਲ ਪੱਧਰ ’ਤੇ ਦਿੱਤੇ ਜਾ ਰਹੇ ਮੰਗ-ਪੱਤਰਾਂ ਦੀ ਲੜੀ ਤਹਿਤ ਅੱਜ ਐੱਸ. ਡੀ.

ਅਜੀਤ ਡੈਸਕ 08-09-2026
ਰਾਏਕੋਟ, 7 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ ਸੂਬਾ ਪੱਧਰ ’ਤੇ ਸਮੁੱਚੇ ਜ਼ਿਲ੍ਹਿਆਂ ਅਤੇ ਤਹਿਸੀਲ ਪੱਧਰ ’ਤੇ ਦਿੱਤੇ ਜਾ ਰਹੇ ਮੰਗ-ਪੱਤਰਾਂ ਦੀ ਲੜੀ ਤਹਿਤ ਅੱਜ ਐੱਸ. ਡੀ. ਐੱਮ. ਦਫ਼ਤਰ ਰਾਏਕੋਟ ਵਿਖੇ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਰਾਏਕੋਟ ਵਲੋਂ ਰੋਸ ਧਰਨਾ ਦਿੱਤਾ ਗਿਆ। ਧਰਨੇ ਤੋਂ ਬਾਅਦ ਐੱਸ. ਡੀ. ਐੱਮ. ਰਾਏਕੋਟ ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ। ਇਹ ਮੰਗ ਪੱਤਰ ਨਾਇਬ ਤਹਿਸੀਲਦਾਰ ਰਾਏਕੋਟ ਵਲੋਂ ਪ੍ਰਾਪਤ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਰੇਵਾਲ ਤੇ ਮਾ: ਹਰਪਾਲ ਸਿੰਘ ਭੈਣੀ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ’ਤੇ ਚਾਨਣਾ ਪਾਇਆ। ਇਸ ਮੌਕੇ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮਾ: ਫਕੀਰ ਚੰਦ ਦੱਧਾਹੂਰ, ਗੁਰਮੀਤ ਸਿੰਘ ਤਲਵੰਡੀ, ਸੁਰਿੰਦਰ ਸਿੰਘ ਸੀਲ੍ਹੋਆਣੀ, ਹਰਜਿੰਦਰ ਸਿੰਘ ਗਰੇਵਾਲ, ਨਿਰਮਲ ਸਿੰਘ ਬੁਰਜ ਹਰੀ ਸਿੰਘ, ਚਰਨ ਸਿੰਘ ਜਲਾਲਦੀਵਾਲ, ਮਹਿੰਦਰ ਸਿੰਘ, ਮਾ.ਮੁਖਤਿਆਰ ਸਿੰਘ ਜਲਾਲਦੀਵਾਲ, ਅਮਰ ਸਿੰਘ ਜਲਾਲਦੀਵਾਲ, ਬਲਜਿੰਦਰ ਸਿੰਘ, ਜਗਦੀਸ਼ ਸਿੰਘ ਤਲਵੰਡੀ, ਬਲਵਿੰਦਰ ਸਿੰਘ ਭੈਣੀ ਦਰੇੜਾ, ਲਖਵੀਰ ਸਿੰਘ, ਸੁਖਪਾਲ ਸਿੰਘ ਜਲਾਲਦੀਵਾਲ, ਗੁਲਵੰਤ ਸਿੰਘ ਦੱਧਾਹੂਰ, ਇੰਦਰਜੀਤ ਸਿੰਘ ਬੁਰਜ, ਜੰਗ ਸਿੰਘ ਬੁਰਜ, ਪਰਮਿੰਦਰ ਸਿੰਘ ਗਰੇਵਾਲ, ਅਜਮੇਰ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਭਜਨ ਸਿੰਘ ਬੜੂੰਦੀ, ਹਰਜੀਤ ਸਿੰਘ ਲਤਾਲਾ, ਮਨਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਠੂਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ’ਚ 14 ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਨਵ - ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਹੋਰ ਮਜ਼ਬੂਤ ਹੋਵੇਗੀ - ਕੌਂਸਲਰ ਵੀਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।