ਸਰਕਾਰੀ ਕਾਲਜ ਲੜਕੀਆਂ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਐਨ . ਐੱਸ . ਐੱਸ . ਯੂਨਿਟ ਵਲੋਂ ਖੇਡ ਗਤੀਵਿਧੀਆਂ ਕਰਵਾਈਆਂ
ਲੁਧਿਆਣਾ, 7 ਸਤੰਬਰ (ਜਤਿੰਦਰ ਭੰਬੀ)-ਸਰਕਾਰੀ ਕਾਲਜ ਲੜਕੀਆਂ ਵਿਖੇ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਕਰਵਾਏ ਗਏ ਰਾਸ਼ਟਰੀ ਖੇਡ ਦਿਵਸ ਮੌਕੇ ਵਿਦਿਆਰਥਣਾਂ ਵਿਚ ਸਰੀਰਕ ਤੰਦਰੁਸਤੀ, ਖੇਡ ਭਾਵਨਾ, ਟੀਮ ਵਰਕ, ਅਨੁਸ਼ਾਸਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਐਨ. ਐੱਸ.
ਲੁਧਿਆਣਾ, 7 ਸਤੰਬਰ (ਜਤਿੰਦਰ ਭੰਬੀ)-ਸਰਕਾਰੀ ਕਾਲਜ ਲੜਕੀਆਂ ਵਿਖੇ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਕਰਵਾਏ ਗਏ ਰਾਸ਼ਟਰੀ ਖੇਡ ਦਿਵਸ ਮੌਕੇ ਵਿਦਿਆਰਥਣਾਂ ਵਿਚ ਸਰੀਰਕ ਤੰਦਰੁਸਤੀ, ਖੇਡ ਭਾਵਨਾ, ਟੀਮ ਵਰਕ, ਅਨੁਸ਼ਾਸਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਐਨ.ਐੱਸ.ਐੱਸ. ਯੂਨਿਟ ਵਲੋਂ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਇਸ ਸਮਾਰੋਹ ਵਿਚ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਬਲਜਿੰਦਰ ਕੁਮਾਰ, ਹਰਜੋਤ ਸਿੰਘ ਅਤੇ ਰੁਪਿੰਦਰ ਕੌਰ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੈਡਲ ਪ੍ਰਦਾਨ ਕੀਤੇ ਗਏ। ਪ੍ਰਬੰਧਕਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਨਮਾਨ ਨਾਲ ਵਿਦਿਆਰਥਣਾਂ ਦਾ ਹੌਂਸਲਾ ਵਧਿਆ ਅਤੇ ਉਨ੍ਹਾਂ ਨੂੰ ਖੇਡਾਂ ਵਿਚ ਹੋਰ ਸਰਗਰਮੀ ਨਾਲ ਭਾਗ ਲੈਣ ਅਤੇ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਨਾ ਮਿਲੀ। ਪ੍ਰੋਗਰਾਮ ਦੇ ਅੰਤ ਵਿਚ ਸਰੀਰਕ ਤੰਦਰੁਸਤੀ ਬਣਾਈ ਰੱਖਣ, ਟੀਮ ਵਰਕ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਸਿਹਤਮੰਦ ਤੇ ਸਰਗਰਮ ਜੀਵਨ-ਸ਼ੈਲੀ ਅਪਣਾਉਣ ਦਾ ਸੰਕਲਪ ਲਿਆ ਗਿਆ।